11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬੰਗਾ ਵਿਖੇ ਵਿਪਨ ਭੰਡਾਰੀ ਐੱਸ.ਡੀ.ਐਮ. ਝੰਡਾ ਲਹਿਰਾਉਣਗੇ

ਅਜੀਤ ਡੈਸਕ 23-01-2026
ਬੰਗਾ, 22 ਜਨਵਰੀ (ਕੁਲਦੀਪ ਸਿੰਘ ਪਾਬਲਾ)-ਗਣਤੰਤਰ ਦਿਵਸ ਸਮਾਸਮ ਮੌਕੇ 'ਤੇ ਤਹਿਸੀਲ ਪੱਧਰੀ ਸਮਾਗਮ ਨਵੀਂ ਦਾਣਾ ਮੰਡੀ ਬੰਗਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐਮ ਬੰਗਾ ਵਿਪਨ ਭੰਡਾਰੀ ਪੀ.ਸੀ.ਐਸ ਉਪ-ਮੰਡਲ ਮੈਜਿਸਟਰੇਟ ਅਦਾ ਕਰਨਗੇ | ਵਿਕਰਮ ਕੁਮਾਰ ਗੁੰਬਰ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ 10 ਵਜੇ ਸਵੇਰੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਉਸ ਉਪਰੰਤ ਪਰੇਡ ਦਾ ਨਿਰੀਖਣ ਅਤੇ ਭਾਸ਼ਣ ਹੋਵੇਗਾ ਅਤੇ ਮਾਰਚ ਕਰਨ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਸਮਾਗਮ ਦੇ ਅੰਤ ਵਿੱਚ ਇਨਾਮ ਵੰਡ ਸਮਾਗਮ ਅਤੇ ਰਾਸ਼ਟਰੀ ਗੀਤ ਨਾਲ ਸਮਾਪਤੀ ਹੋਵੇਗੀ | ਇਸ ਮੌਕੇ ਉਨ੍ਹਾਂ ਨਾਲ ਬਲਦੇਵ ਸਿੰਘ ਬੱਲ ਸੁਪਰਡੈਂਟ, ਆਦੇਸ਼ ਕੁਮਾਰ ਬੀ.ਡੀ.ਪੀ.ਓ ਅਤੇ ਰਾਜੀਵ ਸਰੀਨ ਕਾਰਜ ਸਾਧਕ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਓਲੰਪੀਅਨ ਜਰਨੈਲ ਸਿੰਘ ਪਨਾਮ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ ਅਗਲੀ ਖ਼ਬਰ ਸੜਕ 'ਚ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਡਾਢੇ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।