ਸਮੁੰਦੜਾ, 22 ਜਨਵਰੀ (ਤੀਰਥ ਸਿੰਘ ਰੱਕੜ)-ਪਿੰਡ ਪਨਾਮ ਵਿਖੇ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 22ਵਾਂ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 24 ਜਨਵਰੀ ਤੋਂ ਕਰਵਾਇਆ ਜਾ ਰਿਹਾ ਹੈ | ਜਿਸ 'ਚ ਇਲਾਕੇ ਦੀਆਂ ਨਾਮਵਾਰ ਟੀਮਾਂ ਦੇ ਬੜੇ ਹੀ ਫਸਵੇਂ ਫੁੱਟਬਾਲ ਮੁਕਾਬਲੇ ਹੋਣਗੇ | ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪ੍ਰਬੰਧਕਾਂ ਵਲੋਂ 51 ਹਜ਼ਾਰ ਦੀ ਨਕਦ ਰਾਸ਼ੀ ਅਤੇ ਟਰਾਫ਼ੀ ਅਤੇ ਉਪ ਜੇਤੂ ਟੀਮ ਨੂੰ 41 ਹਜ਼ਾਰ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਮਰ ਵਰਗ 16 ਸਾਲ ਤੱਕ ਦੇ ਖਿਡਾਰੀਆਂ ਦੇ ਵੀ ਫੁੱਟਬਾਲ ਮੁਕਾਬਲੇ ਕਰਵਾਏ ਜਾਣਗੇ | ਇਸ ਦੀ ਜਾਣਕਾਰੀ ਮਨਜੀਤ ਸਿੰਘ ਲਾਡੀ ਵਲੋਂ ਦਿੱਤੀ ਗਈ |