11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 28 ਤੋਂ

ਅਜੀਤ ਡੈਸਕ 23-01-2026
ਰਾਹੋਂ, 22 ਜਨਵਰੀ (ਉਂਕਾਰ ਸਿੰਘ ਰਾਠੋਰ)-ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਦੁੱਤੀ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 28 ਜਨਵਰੀ ਤੋਂ 31 ਜਨਵਰੀ ਤੱਕ ਗੁਰਦੁਆਰਾ ਕਲਗੀਧਰ ਸਾਹਿਬ ਮੁਹੱਲਾ ਪਹਾੜ ਸਿੰਘ ਰਾਹੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਸੇਵਕ ਜਥਾ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਐਨ.ਆਰ.ਆਈ ਅਤੇ ਇਲਾਕਾ ਨਿਵਾਸੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਜਿਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਜਥੇਬੰਦੀਆਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ 'ਚ ਬਲਵਿੰਦਰ ਸਿੰਘ ਬਬਲਾ ਨੇ ਦਸਿਆ ਕਿ 28 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਦੀ ਆਰੰਭਤਾ ਕੀਤੀ ਜਾਵੇਗੀ ਅਤੇ 29 ਜਨਵਰੀ ਦਿਨ ਵੀਰਵਾਰ ਨੂੰ ਨਗਰ ਕੀਰਤਨ ਦੀ 12 ਵਜੇ ਅਰੰਭਤਾ ਕੀਤੀ ਜਾਵੇਗੀ ਜੋ ਕੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਸਮਾਪਤ ਹੋਵੇਗਾ | 30 ਜਨਵਰੀ ਦਿਨ ਸ਼ੁਕਰਵਾਰ ਨੂੰ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਜਾਣਗੇ ਅਤੇ ਰਾਤ ਦੇ ਮਹਾਨ ਸੰਤ ਸਮਾਗਮ ਦੁਸਹਿਰਾ ਗਰਾਊਾਡ ਰਾਹੋਂ ਵਿਖੇ ਹੋਣਗੇ | ਜਿਸ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ 30 ਅਤੇ 31 ਜਨਵਰੀ ਰਹਿਰਾਸ ਉਪਰੰਤ 7 ਵਜੇ ਤੋਂ ਲੈ ਕੇ 10 ਵਜੇ ਤੱਕ ਦੁਸਹਿਰਾ ਗਰਾਊਾਡ ਰਾਹੋਂ ਵਿਖੇ ਪਹੁੰਚਣਗੇ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਗੇ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਇਸ ਮੌਕੇ ਜਥੇਦਾਰ ਤਰਲੋਚਨ ਸਿੰਘ, ਮਾਸਟਰ ਦਿਲਬਾਗ ਸਿੰਘ, ਮਲਕੀਤ ਸਿੰਘ ਕਾਹਲੋਂ, ਬਲਵਿੰਦਰ ਸਿੰਘ ਬਬਲਾ, ਅਮਰਜੀਤ ਸਿੰਘ, ਨਰੇਸ਼ ਭੁੱਲਰ, ਕਾਬਲ ਸਿੰਘ, ਬਲਜੀਤ ਸਿੰਘ ਬਾਜਵਾ, ਸਤਵਿੰਦਰ ਸਿੰਘ, ਜੋਗਾ ਸਿੰਘ, ਕੁਲਵਿੰਦਰ ਸਿੰਘ, ਰਘਵਿੰਦਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਦਲੇਰ ਸਿੰਘ, ਮਹਿੰਦਰ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਗੁਰਦਿਆਲ ਸਿੰਘ, ਲਖਵੀਰ ਸਿੰਘ, ਜਸਕਰਨ ਸਿੰਘ, ਗੁਰਦੀਪ ਸਿੰਘ ਰਾਠੋਰ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਦੜਾ ਵਿਖੇ ਖੇਡ ਕ੍ਰਾਂਤੀ ਤਹਿਤ ਉਸਾਰੇ ਜਾ ਰਹੇ ਸਟੇਡੀਅਮ ਲਈ ਜਗ੍ਹਾ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਓਲੰਪੀਅਨ ਜਰਨੈਲ ਸਿੰਘ ਪਨਾਮ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।