11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਧੀਆਂ ਲੜਕਿਆਂ ਦੇ ਬਰਾਬਰ ਦੇਸ਼ ਦਾ ਕਰ ਰਹੀਆਂ ਨੇ ਨਾਂਅ ਰੌਸ਼ਨ-ਡਾ. ਚੱਬੇਵਾਲ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਹੁਸ਼ਿਆਰਪੁਰ-2 ਦਇਆ ਰਾਣੀ ਵਲੋਂ ਪਿੰਡ ਮਰਨਾਈਆਂ ਕਲਾਂ ਵਿਖੇ ਪਿੰਡ ਦੇ ਸਰਪੰਚ ਰੁਪਿੰਦਰ ਸਿੰਘ ਦੇ ਸਹਿਯੋਗ ਨਾਲ ਬਲਾਕ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਲਾਕ-ਹੁਸ਼ਿਆਰਪੁਰ 2 ਦੀਆਂ 50 ਨਵ-ਜੰਮੀਆਂ ਲੜਕੀਆਂ ਦੀ ਲੋਹੜੀ ਪਾਈ ਗਈ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਲੋਹੜੀ ਦੇ ਇਸ ਸਮਾਗਮ ਮੌਕੇ ਪਿੰਡ ਦੀਆਂ ਲੜਕੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਮੁੱਖ ਮਹਿਮਾਨ ਵਲੋਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਧੀਆਂ ਦੀ ਲੋਹੜੀ ਮਨਾਉਣ ਲਈ ਵਧਾਈਆਂ ਦਿੱਤੀਆਂ ਅਤੇ 50 ਨਵ-ਜਨਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਧੀਆਂ ਨੂੰ ਉਚੇਰੀ ਵਿੱਦਿਆ ਦੇਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅੱਜ ਦੇ ਯੁੱਗ ਵਿਚ ਬੇਟੀਆਂ ਨੂੰ ਸਹੀ ਪਾਲਣ-ਪੋਸ਼ਣ ਅਤੇ ਵਿੱਦਿਆ ਪ੍ਰਦਾਨ ਕੀਤੀ ਜਾਵੇ ਤਾਂ ਉਹ ਵੀ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਦੀਆਂ ਹਨ | ਉਨ੍ਹਾਂ ਵੱਲੋਂ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਮਹਿਲਾ ਅਧਿਕਾਰੀਆਂ ਦੀ ਉਦਾਹਰਣ ਦਿੰਦੇ ਹੋਏ ਲੜਕੀਆਂ ਦੀ ਉਚੇਰੀ ਸਿੱਖਿਆ ਅਤੇ ਸਹੀ ਪਾਲਣ-ਪੋਸ਼ਣ ਲਈ ਸਭ ਨੂੰ ਪ੍ਰੇਰਿਤ ਕੀਤਾ ਗਿਆ | ਪਿ੍ੰਸੀਪਲ ਮਿਡਲ ਲੈਵਲ ਟਰੇਨਿੰਗ ਸੈਂਟਰ ਸੀਮਾ ਸ਼ਰਮਾ ਨੇ ਬੱਚਿਆਂ ਦੀਆਂ ਮਾਵਾਂ ਨੂੰ ਬੱਚਿਆਂ ਦੀ ਪੌਸ਼ਟਿਕ ਖ਼ੁਰਾਕ ਅਤੇ ਸਹੀ ਸਮੇਂ 'ਤੇ ਸਹੀ ਖ਼ੁਰਾਕ ਦੇਣ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਬਲਾਕ ਹੁਸ਼ਿਆਰਪੁਰ-2 ਦੀਆਂ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ, ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਿਤਿਨ ਮਹਿਰਾ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।