11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਿਤਿਨ ਮਹਿਰਾ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਸੀ.ਪੀ.ਐਫ. ਕਰਮਚਾਰੀ ਯੂਨੀਅਨ (ਸੀ.ਪੀ.ਐਫ.ਈ.ਯੂ.) ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਸਟੇਟ ਬਾਡੀ ਦੇ ਸੀਨੀਅਰ ਆਗੂ ਸੰਗਤ ਰਾਮ ਦੀ ਪ੍ਰਧਾਨਗੀ ਹੇਠ ਯੂਨੀਅਨ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ ਦੌਰਾਨ ਸੂਬਾ ਬਾਡੀ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਦੌਰਾਨ ਜਲ ਸਰੋਤ ਵਿਭਾਗ ਦੇ ਨਿਤਿਨ ਮੇਹਿਰਾ ਨੂੰ ਬਤੌਰ ਜ਼ਿਲ੍ਹਾ ਪ੍ਰਧਾਨ, ਉਦਯੋਗਿਕ ਸਿਖਲਾਈ ਵਿਭਾਗ ਦੇ ਜਤਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਲੋਕ ਨਿਰਮਾਣ ਵਿਭਾਗ (ਭ ਤੇ ਮ) ਦੀ ਬਲਜੀਤ ਕੌਰ ਨੂੰ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ, ਸਪੋਰਟਸ ਵਿਭਾਗ ਦੇ ਬਲਵੀਰ ਕੁਮਾਰ ਨੂੰ ਜ਼ਿਲ੍ਹਾ ਜਨਰਲ ਸਕੱਤਰ, ਜਲ ਸਰੋਤ ਵਿਭਾਗ ਦੇ ਮੰਗਲ ਸਿੰਘ ਨੂੰ ਜ਼ਿਲ੍ਹਾ ਵਧੀਕ ਜਨਰਲ ਸਕੱਤਰ, ਲੋਕ ਨਿਰਮਾਣ ਵਿਭਾਗ (ਭ ਤੇ ਮ) ਦੇ ਪਰਮਜੀਤ ਸਿੰਘ ਨੂੰ ਜ਼ਿਲ੍ਹਾ ਵਿੱਤ ਸਕੱਤਰ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਕਰਨੈਲ ਸਿੰਘ ਨੂੰ ਜ਼ਿਲ੍ਹਾ ਪ੍ਰੈੱਸ ਸਕੱਤਰ ਚੁਣਿਆ ਗਿਆ | ਚੁਣੇ ਗਏ ਜ਼ਿਲ੍ਹਾ ਪ੍ਰਧਾਨ ਨਿਤਿਨ ਮੇਹਿਰਾ ਵਲੋਂ ਸੂਬਾ ਕਮੇਟੀ ਅਤੇ ਹਾਜ਼ਰ ਮੁਲਾਜ਼ਮ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੁੱਚੇ ਵਿਭਾਗਾਂ ਨਾਲ ਤਾਲਮੇਲ ਕਰਕੇ ਸਾਥੀਆਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਲਾਮਬੰਦ ਕਰਨਗੇ ਅਤੇ ਆਉਣ ਵਾਲੇ ਸਮੇਂ ਵਿਚ ਯੂਨੀਅਨ ਵਲੋਂ ਦਿੱਤੇ ਗਏ ਸੰਘਰਸ਼ ਨੂੰ ਸੁਚੱਜੇ ਢੰਗ ਨਾਲ ਕਾਮਯਾਬ ਬਣਾਉਣਗੇ | ਇਸ ਮੌਕੇ ਲੋਕ ਨਿਰਮਾਣ ਵਿਭਾਗ ਤੋਂ ਹਰਕੰਵਲ ਸਿੰਘ ਪ੍ਰਧਾਨ ਪੀ.ਐਸ.ਐਮ.ਐਸ.ਯੂ. (ਪੀ.ਡਬਲਯੂ. ਬੀ. ਤੇ ਆਰ) ਨੇ ਆਪਣੇ ਵਿਭਾਗ ਤੋਂ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ | ਇਸ ਮੌਕੇ ਉਦਯੋਗਿਕ ਸਿਖਲਾਈ ਵਿਭਾਗ ਤੋਂ ਜਤਿੰਦਰ ਸਿੰਘ, ਸਪੋਰਟਸ ਵਿਭਾਗ ਤੋਂ ਬਲਵੀਰ ਕੁਮਾਰ, ਜਲ ਸਰੋਤ ਵਿਭਾਗ ਤੋਂ ਮੰਗਲ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ 2 ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ ਅਗਲੀ ਖ਼ਬਰ ਧੀਆਂ ਲੜਕਿਆਂ ਦੇ ਬਰਾਬਰ ਦੇਸ਼ ਦਾ ਕਰ ਰਹੀਆਂ ਨੇ ਨਾਂਅ ਰੌਸ਼ਨ-ਡਾ. ਚੱਬੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।