ਭੰਗਾਲਾ, 22 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਵਲੋਂ ਦੋ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 'ਅਕਾਦਮਿਕ ਨਿਪੁੰਨਤਾ ਅਤੇ ਨਵੀਨਤਾ' ਸਫਲਤਾ-ਪੂਰਵਕ ਸਮਾਪਤ ਹੋ ਗਿਆ | ਇਸ ਦੋ ਦਿਨਾਂ ਸੈਸ਼ਨ ਦੌਰਾਨ ਬੁਲਾਰਿਆਂ ਵਲੋਂ ਪ੍ਰੈਕਟੀਕਲ ਦਿ੍ਸ਼ਟੀਕੋਣ, ਅਧਿਆਪਨ ਦੀਆਂ ਨਵੀਨ ਤਕਨੀਕਾਂ, ਰਿਸਰਚ ਅਤੇ ਡਿਵੈਲਪਮੈਂਟ ਵਿਸ਼ਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਜਸਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਡਾ. ਕਮਲ ਕਿਸ਼ੋਰ ਅਤੇ ਡਾ. ਨਵਨੀਤ ਕੌਰ ਸ਼ਾਮਿਲ ਸਨ | ਇਹ ਸੈਸ਼ਨ ਨਵੀਨਤਮ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕਾਂ, ਪ੍ਰੈਕਟੀਕਲ ਸਿੱਖਿਆ ਦੇ ਵੱਖ-ਵੱਖ ਤਰੀਕੇ ਅਤੇ ਰਿਸਰਚ ਐਂਡ ਡਿਵੈਲਪਮੈਂਟ ਵਿਸ਼ਿਆਂ ਉੱਤੇ ਕੇਂਦਰਿਤ ਰਿਹਾ | ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਅਤੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਨੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਦੀਆਂ ਇਸ ਤਰ੍ਹਾਂ ਦੇ ਸੈਸ਼ਨ ਕਰਨ ਲਈ ਪ੍ਰਸ਼ੰਸਾ ਕੀਤੀ | ਇਸ ਮੌਕੇ ਬੁਲਾਰਿਆਂ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਅਵਸਰ 'ਤੇ ਐਡਮਿਸ਼ਨ ਅਤੇ ਮਾਰਕੀਟਿੰਗ ਡਾਇਰੈਕਟਰ ਪਰਵਿੰਦਰ ਸਿੰਘ ਅਤੇ ਸਾਰੇ ਫੈਕਲਟੀ ਮੈਂਬਰ ਹਾਜ਼ਰ ਸਨ |