ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਮੁਲਾਜ਼ਮਾਂ ਨੂੰ ਦਿੱਤੀਆਂ ਜਾ ਰਹੀਆਂ ਤਰੱਕੀਆਂ ਦੀ ਲੜੀ ਤਹਿਤ, ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦੇ ਬਤੌਰ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐੱਸ.ਓ.) ਵਜੋਂ ਤਾਇਨਾਤ ਏ.ਐੱਸ.ਆਈ. ਰਿਪਨ ਕੁਮਾਰ ਨੂੰ ਸੀਨੀਆਰਤਾ ਅਤੇ ਯੋਗਤਾ ਦੇ ਆਧਾਰ 'ਤੇ ਮਹਿਕਮਾ ਪੁਲਿਸ ਵਲੋਂ ਪਦ ਉਨਤ ਤਰੱਕੀ ਕਰਦਿਆਂ ਸਬ-ਇੰਸਪੈਕਟਰ ਬਣਾਇਆ ਗਿਆ ਹੈ | ਇਸ ਖੁਸ਼ੀ ਦੇ ਮੌਕੇ 'ਤੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ 'ਆਪ' ਆਗੂ ਅਸ਼ੋਕ ਕਟਾਰੀਆ ਨੇ ਸਾਂਝੇ ਤੌਰ 'ਤੇ ਰਿਪਨ ਕੁਮਾਰ ਦੀ ਵਰਦੀ 'ਤੇ ਤਰੱਕੀ ਦੇ ਸਟਾਰ (ਬੈਜ਼) ਲਗਾਏ | ਉਨ੍ਹਾਂ ਰਿਪਨ ਕੁਮਾਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਇਮਾਨਦਾਰੀ ਤੇ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਵਿਧਾਇਕਾ ਬੀਬੀ ਕਟਾਰੀਆ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਵਿੱਚ ਹਾਜ਼ਰ ਰਹਿੰਦੇ ਹਨ, ਅਤੇ ਸਮੇਂ ਸਿਰ ਮਿਲਣ ਵਾਲੀ ਤਰੱਕੀ ਮੁਲਾਜ਼ਮਾਂ ਦਾ ਮਨੋਬਲ ਵਧਾਉਂਦੀ ਹੈ | ਨਵ-ਨਿਯੁਕਤ ਸਬ-ਇੰਸਪੈਕਟਰ ਰਿਪਨ ਕੁਮਾਰ ਨੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਵਿਧਾਇਕਾ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ |