10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੈਂਗਸਟਰਵਾਦ 'ਚ ਹੋ ਰਹੇ ਵਾਧੇ ਨਾਲ ਆਮ ਲੋਕਾਂ ਦੀਆਂ ਚਿੰਤਾਵਾਂ ਵਧੀਆਂ-ਰਾਣਾ

ਅਜੀਤ ਡੈਸਕ 23-01-2026
ਕਾਠਗੜ੍ਹ, 22 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਅੰਦਰ ਗੈਂਗਸਟਰਵਾਦ 'ਚ ਹੋ ਰਹੇ ਵਾਧੇ ਨਾਲ ਆਮ ਲੋਕਾਂ ਦੀਆਂ ਚਿੰਤਾਵਾਂ ਵਧ ਰਹੀਆਂ ਹਨ | ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ-ਮਜ਼ਦੂਰ ਮੋਰਚਾ ਸੰਬੰਧਿਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਅਮਨ ਕਾਨੂੰਨ ਦਾ ਹੋਣਾ ਬਹੁਤ ਜ਼ਰੂਰੀ ਹੈ | ਰਾਣਾ ਨੇ ਕਿਹਾ ਕਿ ਗੈਂਗਸਟਰਵਾਦ, ਆਰਥਿਕ, ਸਮਾਜਿਕ, ਰਾਜਨੀਤਿਕ ਅਤੇ ਅਮਨ ਕਾਨੂੰਨ ਦਾ ਮੁੱਦਾ ਹੈ, ਇਸ ਨੂੰ ਹੱਲ ਕਰਨ ਲਈ ਚੌਤਰਫਾ ਯਤਨਾਂ ਦੀ ਲੋੜ ਹੈ ਤੇ ਕੇਵਲ ਪੁਲਿਸ ਨੂੰ ਖੁੱਲ੍ਹੀ ਛੁੱਟੀ ਦੇ ਕੇ ਗੈਂਗਸਟਰਵਾਦ ਨਹੀਂ ਰੁਕੇਗਾ | ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਪੁਲਿਸ ਨੂੰ ਕੁਝ ਅਧਿਕਾਰ ਦੇਣੇ ਜ਼ਰੂਰੀ ਹਨ, ਪਰ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਕੋਈ ਉਲੰਘਣਾ ਨਾ ਹੋਵੇ ਇਸ ਗੱਲ ਦੀ ਗਾਰੰਟੀ ਵੀ ਜ਼ਰੂਰੀ ਹੈ |
ਪਿਛਲੀ ਖ਼ਬਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਰਿਪਨ ਕੁਮਾਰ ਪਦ ਉਨਤ ਹੋ ਕੇ ਬਣੇ ਸਬ-ਇੰਸਪੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।