ਨਵਾਂਸ਼ਹਿਰ, 22 ਜਨਵਰੀ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ਇਸ ਤੋਂ ਇਲਾਵਾ ਉਹ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਐਡੀਸ਼ਨਲ ਰਜਿਸਟਰਾਰ ਸਹਿਕਾਰਤਾ ਵਿਭਾਗ, ਐਮ.ਡੀ ਪੰਜਾਬ ਸਟੇਟ ਸਹਿਕਾਰੀ ਬੈਂਕ ਅਤੇ ਕਮਿਸ਼ਨਰ ਮਿਉਂਸਪਲ ਕਾਰਪੋਰੇਸ਼ਨ ਅੰਮਿ੍ਤਸਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ | ਔਲਖ ਨੇ ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਇਸ ਜ਼ਿਲ੍ਹੇ 'ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਇਕ ਟੀਮ ਦੀ ਤਰ੍ਹਾਂ ਰਲ-ਮਿਲ ਕੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ 'ਤੇ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ 'ਚ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬਲਾਚੌਰ ਕਿ੍ਤਿਕਾ ਗੋਇਲ, ਐਸ.ਡੀ.ਐਮ ਬੰਗਾ ਵਿਪਿਨ ਭੰਡਰੀ, ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰ ਪਾਲ, ਸਹਾਇਕ ਕਮਿਸ਼ਨਰ ਜਗਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ