10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਾਈਾ ਕਾਲਜ ਜਾਡਲਾ ਵਿਖੇ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 23-01-2026
ਜਾਡਲਾ, 22 ਜਨਵਰੀ (ਸੁਰਿੰਦਰ ਦੁੱਗਲ)-ਸਥਾਨਕ ਸਾਈਾ ਕਾਲਜ ਜਾਡਲਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਐਨ.ਐਸ.ਐਸ ਵਿਭਾਗ ਦੇ ਇੰਚਾਰਜ ਬਲਵਿੰਦਰ ਕੌਰ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਇੰਚਾਰਜ ਏ.ਐਸ.ਆਈ ਪਰਵੀਨ ਕੁਮਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਮਹੱਤਤਾ, ਨਾਬਾਲਗ ਡਰਾਈਵਿੰਗ ਤੋਂ ਬਚਾਅ, ਸੜਕ ਸੁਰੱਖਿਆ, ਲਾਇਸੈਂਸ ਦੀ ਅਹਿਮੀਅਤ, ਸਾਈਬਰ ਅਪਰਾਧ, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਅਤੇ ਹਾਈ ਸਪੀਡ ਦੇ ਖ਼ਤਰੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਗਹਿਲੀ ਕਾਰਨ ਅਨੇਕਾਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਕਾਲਜ ਚੇਅਰਮੈਨ ਪੀ.ਕੇ ਜੌਹਰ ਨੇ ਵੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਪੀ.ਕੇ ਜੌਹਰ, ਉਪ-ਚੇਅਰਮੈਨ ਇੰ: ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਪਿ੍ੰ: ਸੁਨੀਲਾ ਧੀਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਖਾਨਖਾਨਾ ਨੂੰ ਮਿਲਿਆ ਨਵਾਂ ਫਾਰਮੇਸੀ ਅਫ਼ਸਰ ਅਗਲੀ ਖ਼ਬਰ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲਾਂ 'ਚ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।