ਨਵਾਂਸ਼ਹਿਰ, 22 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨਕ ਖਾਨਖਾਨਾ ਦੇ ਨਵੇਂ ਫਾਰਮੇਸੀ ਅਫ਼ਸਰ ਜਗਦੀਪ ਸਿੰਘ ਨੂੰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵਲੋਂ ਇੰਮਪੈਨਲਮੈਂਟ ਪੱਤਰ ਸੌਂਪਿਆ ਗਿਆ | ਇਸ ਮੌਕੇ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਡਾ. ਸਿੰਘ ਨੇ ਨਵੇਂ ਫ਼ਾਰਮੇਸੀ ਅਫ਼ਸਰ ਜਗਦੀਪ ਸਿੰਘ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |