ਬੰਗਾ, 22 ਜਨਵਰੀ (ਧਰਮਵੀਰ ਪਾਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੇ ਸਮਾਰਕ 'ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਦੌਰਾਨ ਉਨ੍ਹਾਂ ਮਿਊਜ਼ੀਅਮ ਦਾ ਦੌਰਾ ਵੀ ਕੀਤਾ | ਉਨ੍ਹਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ 'ਤੇ ਆ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ | ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਦੀ ਇਸ ਪਵਿੱਤਰ ਧਰਤੀ ਵਾਲੇ ਜ਼ਿਲ੍ਹੇ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਿੰਦਿਆਂ ਉਹ ਦਿਨ-ਰਾਤ ਇੱਕ ਕਰਕੇ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰਨਗੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ | ਇਸ ਮੌਕੇ ਐਸ. ਡੀ. ਐਮ ਬੰਗਾ ਵਿਪਨ ਭੰਡਾਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |ੀਰ 22 ਨਵਾਂਸ਼ਹਿਰ 18