09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਖਟਕੜ ਕਲਾਂ ਵਿਖੇ ਡਾ. ਬਲਬੀਰ ਸਿੰਘ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਅੱਗੇ ਸ਼ਰਧਾ ਦੇ ਫੁੱਲ ਭੇਟ

ਅਜੀਤ ਡੈਸਕ 28-01-2026
• ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਡਾ. ਬਲਬੀਰ ਸਿੰਘ
ਬੰਗਾ, 27 ਜਨਵਰੀ (ਧਰਮਵੀਰ ਪਾਲ, ਕੁਲਦੀਪ ਸਿੰਘ ਪਾਬਲਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ 77ਵੇਂ ਗਣਤੰਤਰ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਰੋਹ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਦੀਆਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਏ | ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਦੇਸ਼ ਦੀ ਤਰੱਕੀ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ | ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਲਗਾਤਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਇਮਾਨਦਾਰੀ ਨਾਲ ਦਿਨ-ਰਾਤ ਕੰਮ ਕਰ ਰਹੇ ਹਾਂ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਵਿਧਾਇਕ ਹਲਕਾ ਬੰਗਾ ਡਾ. ਸੁਖਵਿੰਦਰ ਸੁੱਖੀ, ਵਾਈਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕੁਲਜੀਤ ਸਰਹਾਲ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਬੀਰ ਕਰਨਾਣਾ, ਐਸ.ਡੀ.ਐਮ ਵਿਪਨ ਭੰਡਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਟਾ 'ਚ ਗੁਰਮਤਿ ਸਮਾਗਮ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਗਣਤੰਤਰ ਦਿਵਸ 'ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ਤਿਰੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।