10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਅਣਪਛਾਤੀ ਬੱਸ ਨੇ ਐਕਟਿਵਾ ਨੂੰ ਮਾਰੀ ਫੇਟ -ਐਕਟਿਵਾ ਤੇ ਸਵਾਰ ਪਿਓ-ਧੀ ਗੰਭੀਰ ਜ਼ਖਮੀ

ਅਜੀਤ ਡੈਸਕ 28-01-2026
ਕਾਠਗੜ੍ਹ, 27 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਪਿੰਡ ਜਮੀਤਗੜ੍ਹ ਭੱਲਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਨਵਾਂਸ਼ਹਿਰ ਤੋਂ ਇਤਲਾਹ ਮਿਲੀ ਕਿ ਪਿੰਡ ਜਮੀਤਗੜ੍ਹ ਭੱਲਾ ਦੇ ਕੋਲ ਐਕਸੀਡੈਂਟ ਹੋ ਗਿਆ ਹੈ ਉਹ ਤੁਰੰਤ ਆਪਣੀ ਟੀਮ ਲੈ ਕੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਐਕਟਿਵਾ ਸਕੂਟਰੀ ਪੀ. ਬੀ, 02 ਸੀ. ਈ 2705 ਜਿਸ ਨੂੰ ਗਗਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰੈਲਮਾਜਰਾ ਥਾਣਾ ਕਾਠਗੜ੍ਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚਲਾ ਰਿਹਾ ਸੀ ਅਤੇ ਉਸ ਦੇ ਮਗਰ ਉਸ ਦੀ ਬੇਟੀ ਏਕਨੂਰ ਕੌਰ ਬੈਠੀ ਸੀ, ਜੋ ਕਿ ਬਲਾਚੌਰ ਸਾਇਡ ਤੋਂ ਆਪਣੇ ਪਿੰਡ ਰੈਲ ਮਾਜਰਾ ਨੂੰ ਜਾ ਰਿਹਾ ਸੀ | ਰਾਹਗੀਰ ਦੇ ਦੱਸਣ ਮੁਤਾਬਿਕ ਜਦੋਂ ਉਹ ਪਿੰਡ ਜਮੀਤਗੜ੍ਹ ਭੱਲਾ ਦੇ ਨੇੜੇ ਪਹੁੰਚਿਆਂ ਤਾਂ ਪਿੱਛੋਂ ਆ ਰਹੀ ਅਣਪਛਾਤੀ ਬੱਸ ਐਕਟਿਵਾ ਸਕੂਟਰੀ ਨੂੰ ਫੇਟ ਮਾਰ ਕੇ ਮੌਕੇ ਤੋਂ ਫਰਾਰ ਹੋ ਗਈ | ਜਿਸ ਨਾਲ ਐਕਟਿਵਾ ਸਕੂਟਰੀ 'ਤੇ ਸਵਾਰ ਗਗਨਦੀਪ ਤੇ ਉਨ੍ਹਾਂ ਦੀ ਬੇਟੀ ਏਕਨੂਰ ਗੰਭੀਰ ਜ਼ਖਮੀ ਹੋ ਗਈ | ਜਿਨ੍ਹਾਂ ਨੂੰ ਇਲਾਜ ਲਈ ਨੈਸ਼ਨਲ ਹਾਈਵੇ ਅਥਾਰਟੀ ਦੀ ਐਬੂਲੈਂਸ ਰਾਹੀ ਸਿਵਲ ਹਸਪਤਾਲ ਰੋਪੜ੍ਹ ਲਿਜਾਇਆ ਗਿਆ ਅਤੇ ਹਾਦਸੇ ਵਿੱਚ ਐਕਟਿਵਾ ਸਕੂਟਰੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ | ਐਸ. ਐਸ. ਐਫ ਦੀ ਟੀਮ ਵਲੋਂ ਐਕਟਿਵਾ ਸਕੂਟਰੀ ਨੂੰ ਸੁਰੱਖਿਅਤ ਜਗ੍ਹਾ 'ਤੇ ਖੜ੍ਹਾ ਦਿੱਤਾ | ਇਸ ਹਾਦਸੇ ਦੀ ਖਬਰ ਥਾਣਾ ਕਾਠਗੜ੍ਹ ਤੇ ਕੰਟ੍ਰੋਲ ਰੂਮ ਨਵਾਂਸ਼ਹਿਰ ਨੂੰ ਦਿੱਤੀ ਗਈ |
ਪਿਛਲੀ ਖ਼ਬਰ ਹਾਈਬਿ੍ਡ ਸਬਜ਼ੀਆਂ ਅਤੇ ਹੋਰ ਬਾਗਬਾਨੀ ਫਸਲਾਂ 'ਤੇ ਸਬਸਿਡੀ ਦੀ ਸਹੂਲਤ ਜਾਰੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਟਾ 'ਚ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।