10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਹਾਈਬਿ੍ਡ ਸਬਜ਼ੀਆਂ ਅਤੇ ਹੋਰ ਬਾਗਬਾਨੀ ਫਸਲਾਂ 'ਤੇ ਸਬਸਿਡੀ ਦੀ ਸਹੂਲਤ ਜਾਰੀ

ਅਜੀਤ ਡੈਸਕ 28-01-2026
ਨਵਾਂਸ਼ਹਿਰ, 27 ਜਨਵਰੀ (ਜਸਬੀਰ ਸਿੰਘ ਨੂਰਪੁਰ)-ਖੇਤੀ ਵਿਭਿੰਨਤਾ ਬਾਰੇ ਰਾਜੇਸ਼ ਕੁਮਾਰ ਸਹਾਇਕ ਡਾਇਰੈਕਟਰ ਬਾਗਬਾਨੀ, ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਨਵੇਂ ਬਾਗ ਲਗਾਉਣਾ, ਹਾਈਬਿ੍ਡ ਸਬਜ਼ੀਆਂ ਸਮੇਤ ਓਪਨ ਪੋਲੀਨੇਟਡ (ਪਿਆਜ਼ ਅਤੇ ਲਸਣ) ਸਬਜ਼ੀਆਂ ਦੀ ਕਾਸ਼ਤ, ਫੁੱਲਾਂ ਦੀ ਕਾਸ਼ਤ, ਖੁੰਬ ਪੈਦਾਵਾਰ ਯੂਨਿਟ, ਵਰਮੀ ਕੰਪੋਸਟ ਯੂਨਿਟ, ਸੁਰੱਖਿਅਤ ਖੇਤੀ ਲਈ ਪੌਲੀ ਹਾਊਸਨੈੱਟ ਹਾਊਸ ਸਥਾਪਿਤ ਕਰਨ, ਇਨ੍ਹਾਂ ਯੂਨਿਟਾਂ ਵਿੱਚ ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ, ਸ਼ਹਿਦ ਮੱਖੀ ਪਾਲਣ, ਬਾਗਾਂ ਲਈ ਛੋਟਾ ਟਰੈਕਟਰ 20 ਪੀ.ਟੀ.ਓ, ਪਾਵਰ ਟਿੱਲਰ, ਸਪਰੇਅ ਪੰਪ ਆਦਿ 'ਤੇ ਵਿਭਾਗ ਵੱਲੋਂ 40 ਤੋਂ 50 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਫੁੱਲਾਂ ਅਤੇ ਸਬਜ਼ੀਆਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਕਰਨ ਲਈ ਖੇਤ ਵਿੱਚ ਫਾਰਮ ਗੇਟ ਪੈਕ ਹਾਊਸ ਤਿਆਰ ਕਰਨ ਲਈ 50 ਫੀਸਦੀ ਅਤੇ ਕੋਲਡ ਸਟੋਰ, ਰਾਈਪਨਿੰਗ ਚਬਰ, ਇੰਟੀਗਰੇਟਿਡ ਪੈਕ ਹਾਊਸ, ਰੈਫਰੀਜਰੇਟਿਡ ਵੈਨ, ਪਿਆਜ਼ ਲਸਣ ਲਈ ਸਟੋਰੇਜ ਯੂਨਿਟ ਆਦਿ 'ਤੇ 35 ਫੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੌਜੂਦਾ ਸਕੀਮਾਂ ਤੋਂ ਇਲਾਵਾ ਸਰਕਾਰ ਵੱਲੋਂ ਕੁੱਝ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਬਾਗਾਂ ਅਧੀਨ ਰਕਬਾ ਵਧਾਉਣ ਲਈ ਬਾਗਬਾਨਾਂ ਨੂੰ ਤੁਪਕਾ ਸਿੰਚਾਈ ਅਧੀਨ ਨਵੇਂ ਬਾਗ ਲਗਾਉਣ 'ਤੇ 10 ਹਜ਼ਾਰ ਰੁਪਏ ਪਤੀ ਏਕੜ ਦੇ ਹਿਸਾਬ ਨਾਲ ਅਤੇ ਪੌਲੀ ਹਾਊਸ ਦੀ ਸ਼ੀਟ ਬਦਲਣ ਲਈ ਕਲੈਡਿੰਗ ਮਟੀਰਿਅਲ 'ਤੇ ਵੱਧ ਤੋਂ ਵੱਧ 4 ਹਜ਼ਾਰ ਵਰਗ ਮੀਟਰ ਤੱਕ 50 ਫੀਸਦੀ ਇਨਸੇਨਟਿਵ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਫਲ ਅਤੇ ਸਬਜ਼ੀਆਂ ਦੇ ਮੰਡੀਕਰਨ ਲਈ ਕਿਸਾਨਾਂ ਨੂੰ ਪਲਾਸਟਿਕ ਕਰੇਟਾਂ ਅਤੇ ਗੱਤੇ ਦੇ ਡੱਬਿਆਂ 'ਤੇ 50 ਫੀਸਦੀ ਸਬਸਿਡੀ ਦੀ ਸਹੂਲਤ ਹੈ | ਉਹਨਾਂ ਦੱਸਿਆਂ ਕਿ ਬਾਗਬਾਨੀ ਦੀਆਂ ਫਸਲਾਂ ਅਪਣਾ ਕੇ ਕਿਸਾਨ ਵੀਰ ਵਧੇਰੇ ਮੁਨਾਫਾ ਕਮਾ ਸਕਦੇ ਹਨ | ਉਨ੍ਹਾਂ ਕਿਹਾ ਕਿਸਾਨ ਵੀਰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾਂ ਲੈਣ ਲਈ ਬਾਗਬਾਨੀ ਵਿਭਾਗ ਨਾਲ ਸੰਪਰਕ ਕਰਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਮਜ਼ਦੂਰਾਂ, ਕਿਸਾਨਾਂ ਅਤੇ ਹਰ ਵਰਗ ਦੀ ਹਿਤੈਸ਼ੀ ਪਾਰਟੀ ਰਹੀ-ਅਸ਼ੋਕ ਨਾਨੋਵਾਲ ਅਗਲੀ ਖ਼ਬਰ ਅਣਪਛਾਤੀ ਬੱਸ ਨੇ ਐਕਟਿਵਾ ਨੂੰ ਮਾਰੀ ਫੇਟ -ਐਕਟਿਵਾ ਤੇ ਸਵਾਰ ਪਿਓ-ਧੀ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।