24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਹੋਂ ਵਿਖੇ ਸਜਾਇਆ ਨਗਰ ਕੀਰਤਨ

ਅਜੀਤ ਡੈਸਕ 30-01-2026
ਰਾਹੋਂ, 29 ਜਨਵਰੀ (ਉਂਕਾਰ ਸਿੰਘ ਰਾਠੋਰ)-ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਕ ਜਥਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਹੋਂ ਵਿਖੇ ਅਦੁੱਤੀ ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਾਹਿਬ ਮੁਹੱਲਾ ਪਹਾੜ ਸਿੰਘ, ਰਾਹੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਆਰੰਭ ਕੀਤਾ ਗਿਆ | ਬਹੁਤ ਹੀ ਸੁੰਦਰ ਤਰੀਕੇ ਨਾਲ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ 'ਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ-ਅੱਗੇ ਪੰਜ ਪਿਆਰੇ ਇਸ ਦੀ ਅਗਵਾਈ ਕਰ ਰਹੇ ਸਨ | ਜੋ ਕਿ ਨਗਰ ਦੀ ਪਰਿਕਰਮਾ ਕਰਦਾ ਹੋਇਆ ਵੱਖ-ਵੱਖ ਪੜਾਵਾਂ ਨੇੜੇ ਸਾਈਾ ਮੰਦਿਰ, ਦਿੱਲੀ ਗੇਟ, ਮੁਹੱਲਾ ਸਰਾਫ਼ਾ, ਗੁਰਦੁਆਰਾ ਸ਼੍ਰੀ ਪੱਥਰੀਧਰ ਸਾਹਿਬ, ਮੁਹੱਲਾ ਰਾਜਪੂਤਾਂ, ਮੁਹੱਲਾ ਆਰਨਹਾਲੀ, ਮੇਨ ਬੱਸ ਅੱਡਾ, ਮੁਹੱਲਾ ਰੌਤਾਂ, ਤੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹੁੰਦਾ ਹੋਇਆ ਗੁਰਦੁਆਰਾ ਕਲਗੀਧਰ ਸਾਹਿਬ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਇੰਟਰਨੈਸ਼ਨਲ ਗੋਲਡ ਮੈਡਲਿਸਟ ਪੰਥਕ ਢਾਡੀ ਜੱਥਾ ਗਿਆਨੀ ਰਿਪਨਜੀਤ ਸਿੰਘ ਝੰਡੇਰ, ਢਾਡੀ ਚਰਨਜੀਤ ਸਿੰਘ ਰਮਨ, ਢਾਡੀ ਪਰਮਿੰਦਰ ਸਿੰਘ ਪਾਰਸ, ਸੁਰੰਗੀ ਮਾਸਟਰ ਕੁਲਦੀਪ ਸਿੰਘ ਦੀਪ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਸ ਨਗਰ ਕੀਰਤਨ 'ਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ | ਨਗਰ ਕੀਰਤਨ ਵਿਚ ਨਿਹੰਗ ਸਿੰਘ ਜਥੇਬੰਦੀਆਂ ਘੋੜੇ, ਸਮੇਤ ਜਾਹੋ-ਜਲਾਲ ਨਾਲ ਸ਼ਾਮਲ ਹੋਈਆਂ | ਇਸੇ ਦੌਰਾਨ ਗੁਰ ਫਤਹਿ ਪਾਇਪ ਬੈਂਡ ਪਾਰਟੀ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਜੱਥੇਦਾਰ ਤਰਲੋਚਨ ਸਿੰਘ ਅਤੇ ਮਾਸਟਰ ਦਿਲਬਾਗ ਸਿੰਘ ਵਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਈ ਗਈ | ਨਗਰ ਕੀਰਤਨ ਦੌਰਾਨ ਚੌਧਰੀ ਵਰਿੰਦਰ ਕੁਮਾਰ ਥਾਣਾ ਮੁਖੀ ਰਾਹੋਂ ਅਤੇ ਸਬ ਇੰਸਪੈਕਟਰ ਰੁਬਨੀਵ ਸਿੰਘ ਵਲੋਂ ਅਤੇ ਉਹਨਾਂ ਦੀ ਪੂਰੀ ਪੁਲਿਸ ਟੀਮ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ, ਪ੍ਰਧਾਨ ਅਮਰਜੀਤ ਸਿੰਘ, ਨਰਿੰਦਰ ਚਾਹਲ, ਜਥੇਦਾਰ ਬਹਾਦਰ ਸਿੰਘ ਭਾਰਟਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੋਬੀ, ਬਲਵਿੰਦਰ ਸਿੰਘ ਬਬਲਾ, ਅਮਰਜੀਤ ਸਿੰਘ, ਨਰੇਸ਼ ਭੁੱਲਰ, ਕਾਬਲ ਸਿੰਘ, ਲਖਵੀਰ ਸਿੰਘ, ਜਗਜੀਤ ਸਿੰਘ, ਮੁਕੇਸ਼ ਬੋਬੀ, ਪ੍ਰਭਜੋਤ ਸਿੰਘ ਭਾਰਟਾ, ਧਰਮਪਾਲ ਬੰਗੜ, ਕਸ਼ਮੀਰ ਸਿੰਘ, ਸੰਦੀਪ ਸਿੰਘ ਤਤਲਾ, ਬਲਵਿੰਦਰ ਸਿੰਘ ਮੰਗਾ, ਸਤਵਿੰਦਰ ਸਿੰਘ, ਪਰਮਜੀਤ ਸਿੰਘ, ਬਲਜੀਤ ਸਿੰਘ ਬਾਜਵਾ, ਜੋਗਾ ਸਿੰਘ, ਸੁਖਵਿੰਦਰ ਸਿੰਘ, ਗਗਨਦੀਪ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ ਹੁੰਦਲ, ਕਨਵਰ ਸਿੰਘ, ਮਹਿੰਦਰ ਸਿੰਘ ਸੰਧੂ, ਭਾਈ ਸੰਤੋਖ ਸਿੰਘ, ਚੜ੍ਹਤ ਸਿੰਘ, ਰਘਵਿੰਦਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਦਲੇਰ ਸਿੰਘ, ਮਹਿੰਦਰ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਗੁਰਦਿਆਲ ਸਿੰਘ, ਲਖਵੀਰ ਸਿੰਘ,ਜਸਕਰਨ ਸਿੰਘ, ਸਰਦਾਰ ਸਿੰਘ ਰਾਠੋਰ,ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰਿ ਸਨ |
ਪਿਛਲੀ ਖ਼ਬਰ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਡਿਪਟੀ ਕਮਿਸ਼ਨਰ ਵਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਗੁਰੁੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।