24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਡਿਪਟੀ ਕਮਿਸ਼ਨਰ ਵਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 30-01-2026
ਨਵਾਂਸ਼ਹਿਰ, 29 ਜਨਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਅਤੇ ਜ਼ਿਲ੍ਹੇ 'ਚ ਵੱਖ-ਵੱਖ ਗਤੀਵਿਧੀਆਂ ਕਰਵਾਉਣ ਸੰਬੰਧੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਾਰਜਕਾਰੀ ਏਜੰਸੀਆਂ ਦੇ ਮੁਖੀਆਂ ਅਤੇ ਸਵੈ-ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮੀਟਿੰਗ ਦੌਰਾਨ ਬਜ਼ੁਰਗ ਨਾਗਰਿਕਾਂ ਦੀ ਭਲਾਈ ਸੰਬੰਧੀ ਕੀਤੇ ਜਾਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ | ਜਿਸ ਸੰਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਬਜ਼ੁਰਗਾਂ ਦੀ ਸਿਹਤ ਸੰਭਾਲ, ਉਨ੍ਹਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆਂ ਕਰਵਾਉਣ, ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਆਰਥਿਕ ਗਤੀਵਿਧੀਆਂ ਵਿਚ ਸ਼ਾਮਿਲ ਕਰਨ ਸਬੰਧੀ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ | ਇਨ੍ਹਾਂ ਗਤੀਵਿਧੀਆਂ ਦੇ ਰੂਪ 'ਚ ਜ਼ਿਲ੍ਹਾ ਪੱਧਰ 'ਤੇ ਸਿਹਤ ਵਿਭਾਗ ਵਲੋਂ ਕੈਂਪਾਂ ਦੌਰਾਨ ਬਜ਼ੁਰਗ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਕਰਵਾਉਣ ਲਈ ਅਸੈਸਮੈਂਟ ਕੈਂਪ ਲਗਾ ਕੇ ਅਸੈਸਮੈਂਟ ਕਰਵਾਈ ਜਾਵੇਗੀ ਉਸ ਦੇ ਉਪਰੰਤ ਆਪ੍ਰੇਸ਼ਨ ਤੋਂ ਪਹਿਲਾਂ ਅਤੇ ਬਾਅਦ 'ਚ ਹੋਣ ਵਾਲਾ ਸਾਰਾ ਖਰਚਾ ਸਰਕਾਰ ਵਲੋਂ ਦਿੱਤਾ ਜਾਵੇਗਾ | ਬਜ਼ੁਰਗ ਨਾਗਰਿਕਾਂ ਦੇ ਨਾਲ ਸੰਬੰਧਿਤ ਹੋਰ ਸੇਵਾਂਵਾਂ 'ਚ ਆਯੂਸ਼ ਵਿਭਾਗ ਵਲੋਂ ਜ਼ਿਲ੍ਹਾ ਪੱਧਰ 'ਤੇ ਯੋਗਾ ਕੈਂਪ ਲਗਵਾਉਣੇ, ਬਜ਼ੁਰਗਾਂ ਲਈ ਕੁਰਸੀਆਂ ਬੁਣਨ, ਟੋਕਰੀਆਂ ਬੁਣਨ ਅਤੇ ਕੱਪੜਾ ਬਣਾਉਣ ਦੇ ਸਬੰਧ ਵਿਚ, ਬਿ੍ਧ ਆਸ਼ਰਮਾਂ, ਪੰਚਾਇਤ ਭਵਨਾਂ, ਕੰਮਿਊਨਿਟੀ ਸੈਂਟਰਜ਼ ਅਤੇ ਹੋਰ ਪਬਲਿਕ ਥਾਂਵਾਂ 'ਤੇ ਇਸ ਦੀ ਟ੍ਰੇਨਿੰਗ ਆਦਿ ਦਾ ਪ੍ਰਬੰਧ ਕਰਨਾ, ਬਜ਼ੁਰਗ ਨਾਗਰਿਕਾਂ ਨੂੰ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦੇਣ ਲਈ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਹਿੱਤ ਜਾਗਰੂਕਤਾ ਕੈਂਪ ਲਗਾਉਂਣੇ ਅਤੇ ਡਿਜੀਟਲ ਅਤੇ ਵਿੱਤੀ ਸਾਖਰਤਾ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਉਂਣ ਵਰਗੀਆਂ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ | ਮੀਟਿੰਗ 'ਚ ਦਫ਼ਤਰ ਸਿਵਲ ਸਰਜਨ ਵਲੋਂ ਆਪਣੇ ਪੱਧਰ 'ਤੇ ਬਜ਼ੁਰਗਾਂ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਕਰਨ ਦੇ ਸਬੰਧ ਵਿਚ ਬਲਾਕ ਪੱਧਰ 'ਤੇ ਲਗਾਏ ਜਾਣ ਵਾਲੇ ਕੈਂਪਾ ਦਾ ਵੇਰਵਾ ਪੇਸ਼ ਕੀਤਾ ਗਿਆ | ਮੀਟਿੰਗ 'ਚ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇ:ਅਤੇ ਸੈਕੰ:ਦਫਤਰ ਸਿਵਲ ਸਰਜ਼ਨ ਦੇ ਅਧਿਕਾਰੀ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ.ਭ.ਸ.ਨਗਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ.ਭ.ਸ.ਨਗਰ ਐਲ.ਡੀ.ਐਮ. ਸ.ਭ.ਸ.ਨਗਰ, ਸਵੈ-ਸੇਵੀ ਸੰਸਥਾ ਦੇ ਰੂਪ 'ਚ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਾਗ ਲਿਆ ਗਿਆ |
29 ਨਵਾਂਸ਼ਹਿਰ 39
ਪਿਛਲੀ ਖ਼ਬਰ 3 ਫਰਵਰੀ ਸਿੱਖਿਆ ਸਕੱਤਰ ਨਾਲ ਮੀਟਿੰਗ 'ਚ ਕੋਈ ਹੱਲ ਨਾ ਕੱਢਿਆ ਤਾਂ ਹੋਵੇਗਾ ਵੱਡਾ ਐਕਸ਼ਨ -ਐਨ.ਐਸ.ਓ.ਐਫ ਵੋਕੇਸ਼ਨਲ ਫ਼ਰ... ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਹੋਂ ਵਿਖੇ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।