24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

3 ਫਰਵਰੀ ਸਿੱਖਿਆ ਸਕੱਤਰ ਨਾਲ ਮੀਟਿੰਗ 'ਚ ਕੋਈ ਹੱਲ ਨਾ ਕੱਢਿਆ ਤਾਂ ਹੋਵੇਗਾ ਵੱਡਾ ਐਕਸ਼ਨ -ਐਨ.ਐਸ.ਓ.ਐਫ ਵੋਕੇਸ਼ਨਲ ਫ਼ਰੰਟ

ਅਜੀਤ ਡੈਸਕ 30-01-2026
ਸੜੋਆ, 29 ਜਨਵਰੀ (ਹਰਮੇਲ ਸਹੂੰਗੜਾ)-ਐਨ.ਐਸ.ਓ.ਐਫ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਨੂੰ ਸਿੱਖਿਆ ਸਕੱਤਰ ਸੋਨਾਲੀ ਗਿਰੀ ਨਾਲ 3 ਫਰਵਰੀ ਨੂੰ ਮਿੰਨੀ ਸਕੱਤਰ ਵਿਖੇ ਮੀਟਿੰਗ ਮਿਲੀ ਹੋਈ ਹੈ | ਜੇਕਰ ਇਸ ਮੀਟਿੰਗ ਵਿੱਚ ਵੀ ਟਾਲ-ਮਟੋਲ ਦਾ ਰਵੱਈਆ ਅਪਣਾਇਆ ਜਾਂਦਾ ਹੈ ਤਾਂ ਫਰੰਟ ਵਲੋਂ ਤਿੱਖਾ ਐਕਸ਼ਨ ਕੀਤਾ ਜਾਵੇਗਾ | ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਬਾਰ-ਬਾਰ ਮੀਟਿੰਗ ਕਰ ਰਹੀ ਹੈ, ਪਰ ਸਾਡੇ ਮਸਲੇ ਦਾ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ | ਐਨ.ਐਸ.ਓ.ਐਫ ਵੋਕੇਸ਼ਨਲ ਟੀਚਰ ਆਊਟਸੋਰਸ ਸਕੀਮ ਅਧੀਨ ਵੱਖ-ਵੱਖ ਕੰਪਨੀਆਂ ਵਲੋ ਕੀਤੇ ਜਾ ਰਹੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ | ਇਸ ਸਰਕਾਰ ਨੇ ਤਨਖਾਹ 'ਚ ਵਾਧਾ ਅਤੇ ਆਊਟਸੋਰਸ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਵੀ ਐਨ.ਐਸ.ਓ.ਐਫ ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ 'ਤੇ ਆਪਣੇ ਘਰਾਂ ਤੋਂ 100-100 ਕਿਲੋਮੀਟਰ ਦੂਰ ਪਿਛਲੇ 11 ਸਾਲਾਂ ਤੋਂ ਨੌਕਰੀ ਕਰ ਰਹੇ ਹਨ | ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਹਰਿਆਣਾ ਦੀ ਤਰਜ਼ 'ਤੇ ਸਾਡੀ ਤਨਖਾਹ 'ਚ ਵਾਧਾ ਕਰੇ ਅਤੇ ਜੌਬ ਸੁਰੱਖਿਆ ਦੀ ਨੀਤੀ ਬਣਾਵੇ | ਇਸ ਮੌਕੇ 'ਤੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ ਅਤੇ ਗੁਰਜੀਤ ਸਿੰਘ ਬਠਿੰਡਾ, ਸੁਖਰਾਜਵੀਰ ਸਿੰਘ
ਪਿਛਲੀ ਖ਼ਬਰ ਬਲਾਚੌਰ ਬਾਈਪਾਸ ਵਿਖੇ 2 ਕਾਰਾਂ ਹਾਦਸਾਗ੍ਰਸਤ ਅਗਲੀ ਖ਼ਬਰ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਡਿਪਟੀ ਕਮਿਸ਼ਨਰ ਵਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।