ਕਟਾਰੀਆਂ, 29 ਜਨਵਰੀ (ਪੇ੍ਰਮੀ ਸੰਧਵਾਂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੂੰਢ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 1 ਫਰਵਰੀ ਨੂੰ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਧਾਰਮਿਕ ਸਮਾਗਮ ਗੁਰੂ ਘਰ ਦੇ ਮੁੱਖ ਸੇਵਾਦਾਰ ਐਡਵੋਕੇਟ ਪਰਮਜੀਤ ਕੁਮਾਰ ਸਰੋਏ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੀਤਕਾਰ ਹਰਬੰਸ ਹੀਰਾ ਸੂੰਢ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਜ ਪਾਠਾਂ ਦੇ ਭੋਗ ਪੈਣ ਉਪਰੰਤ ਡੇਰਾ ਲੱਖ ਦਾਤਾ ਭਰੋਮਜਾਰਾ ਦੇ ਗੱਦੀ ਨਸ਼ੀਨ ਤੇ ਸੂਫੀਆਨਾ ਦਰਗਾਹ ਕਮੇਟੀ ਪੰਜਾਬ ਦੇ ਪ੍ਰਧਾਨ ਤੇ ਪ੍ਰਸਿੱਧ ਕਥਾਵਾਚਕ ਸਾਈਾ ਪੱਪਲ ਸ਼ਾਹ ਭਰੋਮਜਾਰਾ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |