ਕਟਾਰੀਆਂ, 29 ਜਨਵਰੀ (ਪੇ੍ਰਮੀ ਸੰਧਵਾਂ)-ਸੀਨੀਅਰ ਕਾਂਗਰਸੀ ਤੇ ਕਿਸਾਨ-ਮਜ਼ਦੂਰ ਆਗੂ ਕਮਲਜੀਤ ਬੰਗਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਮਹਿਲਾ ਕਿਸਾਨ ਤੇ ਮਜ਼ਦੂਰ ਆਗੂ ਸਰਪੰਚ ਸ੍ਰੀਮਤੀ ਬਿਮਲਾ ਦੇਵੀ ਬੰਗਾ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਆਮ ਆਦਮੀ ਪਾਰਟੀ ਨੇ ਸੂਬੇ ਦੀ ਸੱਤਾ 'ਤੇ ਕਬਜ਼ਾ ਤਾਂ ਜ਼ਰੂਰ ਕਰ ਲਿਆ ਪਰ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ 'ਤੇ ਅਜੇ ਵੀ ਕਾਲਾ ਕੱਪੜਾ ਪਿਆ ਨਜ਼ਰ ਆ ਰਿਹਾ ਹੈ ਕਿਉਂਕਿ ਸੂਬੇ ਦੀਆਂ ਸਾਡੀਆਂ ਮਾਵਾਂ ਭੈਣਾਂ ਨੇ ਆਮ ਆਦਮੀ ਪਾਰਟੀ ਵਲੋਂ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦੇ ਮਾਣ ਭੱਤੇ ਦੇ ਲਾਲਚ 'ਚ ਆ ਕੇ ਸੂਬੇ 'ਚ 'ਆਪ' ਦੀ ਸਰਕਾਰ ਬਣਾਉਣ 'ਚ ਅਹਿਮ ਰੋਲ ਅਦਾ ਕੀਤਾ ਪਰ ਅਫਸੋਸ ਸਰਕਾਰ ਵਲੋਂ ਅਜੇ ਤੱਕ ਕੀਤੇ ਗਏ ਵਾਅਦੇ ਨੂੰ ਅਜੇ ਤੱਕ ਪੂਰਾ ਨਾ ਕਰਕੇ ਔਰਤਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ ਜਿਸ ਦਾ ਖਮਿਆਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਪ ਸਰਕਾਰ ਨੂੰ ਹਾਰ ਦਾ ਮੂੰਹ ਦੇਖ ਕੇ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਪੰਜਾਬ 'ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ |