ਟੱਪਰੀਆਂ ਖੁਰਦ, 29 ਜਨਵਰੀ (ਬਲਵਿੰਦਰ ਨਾਨੋਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਸੂਬੇ ਦੀ ਸਭ ਤੋਂ ਪੁਰਾਣੀ ਰਾਜਨੀਤਿਕ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਪੰਥਕ ਹਿੱਤਾਂ ਦੀ ਰਾਖੀ ਕੀਤੀ | ਇਹ ਵਿਚਾਰ ਚੌਧਰੀ ਯਾਦਵਿੰਦਰ ਸਿੰਘ ਯਾਦੀ ਸੀਨੀਅਰ ਅਕਾਲੀ ਆਗੂ ਸ਼ੋਮਣੀ ਅਕਾਲੀ ਦਲ (ਬ) ਨੇ ਵੱਖ-ਵੱਖ ਪਿੰਡਾਂ ਅੰਦਰ ਪਾਰਟੀ ਦੀਆਂ ਨੀਤੀਆਂ ਅਤੇ ਫਰਵਰੀ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਪਾਰਟੀ ਵਰਕਰਾਂ ਨੂੰ ਜਾਣੰੂ ਕਰਵਾਉਂਦਿਆ ਪਿੰਡ ਨਾਨੋਵਾਲ ਵਿਖੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹੱਥ 'ਚ ਪੰਜਾਬ ਦੀ ਤਰੱਕੀ ਸੰਭਵ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ 'ਤੇ ਜਦੋਂ ਵੀ ਵਿਰੋਧੀਆਂ ਜਾਂ ਕੇਂਦਰ ਸਰਕਾਰ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਹੀ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲੇ ਵਿਰੋਧੀਆਂ ਦਾ ਡਟਵਾਂ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲੰਮਾ ਸਮਾਂ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਮੇਸ਼ਾ ਹੀ ਇਥੇ ਦੇ ਲੋਕਾਂ ਨੇ ਪਿਆਰ ਦਿੱਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਬਦਲਾਅ ਦੇ ਨਾਂ 'ਤੇ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਭਾਗ ਅੰਦਰ ਹਾਲਾਤ ਦਿਨ ਪ੍ਰਤੀ ਦਿਨ ਖਰਾਬ ਹੁੰਦੇ ਜਾ ਰਹੇ ਹਨ |