ਬੰਗਾ, 29 ਜਨਵਰੀ (ਕੁਲਦੀਪ ਸਿੰਘ ਪਾਬਲਾ)-ਰਸੋਖਾਨਾ ਸਾਹਿਬ ਵਿਖੇ 328 ਸਰੂਪਾਂ ਸੰਬੰਧੀ ਮਾਘੀ ਦੇ ਦਿਨ ਮੁਕਤਸਰ ਤੋਂ ਮੁੱਖ ਮੰਤਰੀ ਮਾਨ ਵਲੋਂ ਦਿੱਤੇ ਬਿਆਨ ਕਾਰਨ ਖੜ੍ਹੇ ਹੋਏ ਵਿਵਾਦ ਦੇ ਸ਼ਾਂਤੀਪੂਰਨ ਤਰੀਕੇ ਨਾਲ ਸੁਲਝਣ ਦੀ ਖੁਸ਼ੀ 'ਚ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਆਪਣੇ ਸਾਥੀਆਂ ਸਮੇਤ ਹਾਜ਼ਰੀ ਭਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ ਨੇ ਦੱਸਿਆ ਕਿ ਰਾਜਾ ਸਾਹਿਬ ਜੀ ਨੇ ਆਪਣੇ ਜੀਵਨ ਦੌਰਾਨ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਨਾਲ ਹੀ ਜੋੜਿਆ ਅਤੇ ਗੁਰੂ ਸਾਹਿਬ ਜੀ ਦਾ ਅਦਬ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਭਾਵੇਂ ਕਿ ਇਹ ਮਸਲਾ ਬਹੁਤ ਗੰਭੀਰ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਅਤਿ ਸੰਵੇਦਨਸ਼ੀਲ ਸੀ ਪਰ ਗੁਰੂ ਸਾਹਿਬ ਜੀ ਦੀ ਕਿ੍ਪਾ ਨਾਲ ਅਤੇ ਰਾਜਾ ਸਾਹਿਬ ਜੀ ਦੀ ਬਖਸ਼ਿਸ਼ ਸਦਕਾ ਜਿਵੇਂ ਸਭ ਕੁੱਝ ਸਹਿਜਤਾ ਨਾਲ ਹੱਲ ਹੋਇਆ ਇਸ ਲਈ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਨ |