ਕਿਸ਼ਨਗੜ੍ਹ, 29 ਜਨਵਰੀ (ਹੁਸਨ ਲਾਲ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਅਤੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਯੂ.ਪੀ. ਵਾਲਿਆਂ ਨਾਲ ਮੁਲਾਕਾਤ ਕਰਨ ਲਈ ਆ ਰਹੇ ਹਨ¢ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਸੁਰੱਖਿਆ ਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਪੱਬਾਂ ਭਾਰ ਹੋਇਆ ਪਿਆ ਹੈ ¢ ਇਸ ਸੰਬੰਧੀ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਅਮਲੇ ਸਮੇਤ ਪਹੁੰਚੇ ਅਤੇ ਪ੍ਰਬੰਧਕਾਂ ਨਾਲ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ¢ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ 4 ਵਜੇ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ | ਜਿਸ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ¢