ਕਾਠਗੜ੍ਹ, 29 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਸੁੱਧਾ ਮਾਜਰਾ ਵਿਖੇ ਸੰਤ ਬਾਬਾ ਨਿਰਵੈਰ ਸਿੰਘ ਜੀ ਦੀ 26ਵੀਂ ਬਰਸੀ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਬਹੁਤ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ 'ਚ ਇਲਾਕੇ ਦੇ ਪ੍ਰਸਿੱਧ ਢਾਡੀ ਤੇ ਕੀਰਤਨੀ ਜਥਿਆਂ ਨੇ ਪਹੁੰਚ ਕੇ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਇਸ ਮੌਕੇ ਚਮਕੌਰ ਸਾਹਿਬ ਤੋਂ ਹਜ਼ੂਰੀ ਰਾਗੀ ਢਾਡੀ ਗੁਰਸ਼ਰਨ ਸਿੰਘ ਕੰਢਿਆਣਾ, ਰਾਗੀ ਨਰਿੰਦਰ ਸਿੰਘ ਨੇ ਵੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸ੍ਰੀ ਗੁਰੂ ਹਰਿਗੋਬਿੰਦ ਮੀਰੀ ਪੀਰੀ ਪੰਥਕ ਢਾਡੀ ਜਥਾ ਮਨਜੀਤ ਸਿੰਘ ਬਾਂਠ ਇੰਟਰਨੈਸ਼ਨਲ ਢਾਡੀ ਜਥੇ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆਂ | ਸੰਗਤਾਂ ਲਈ ਸਵੇਰ ਤੋਂ ਚਾਹ ਪਕੌੜਿਆਂ ਤੇ ਬਾਅਦ ਵਿੱਚ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਗੁਰਮੁੱਖ ਸਿੰਘ, ਮਨਜੀਤ ਸਿੰਘ ਨੰਬਰਦਾਰ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਰਾਵਲ ਸਿੰਘ ਸਵਰਨ ਸਿੰਘ ਅਮਰੀਕਾ, ਬਲਵਿੰਦਰ ਸਿੰਘ ਬਿੰਦਾ, ਪਰਵਿੰਦਰ ਸਿੰਘ, ਸੁਖਵੰਤ ਸਿੰਘ, ਮਹਿੰਗਾ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ |