22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕੇਂਦਰ ਸਰਕਾਰ ਨੇ ਮਨਰੇਗਾ ਸਕੀਮ ਬੰਦ ਕਰਕੇ ਗਰੀਬਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ - ਸ਼ਰਮਾ, ਕਲਸੀ

ਅਜੀਤ ਡੈਸਕ 30-01-2026
ਕਟਾਰੀਆਂ, 29 ਜਨਵਰੀ (ਪ੍ਰੇਮੀ ਸੰਧਵਾਂ)-ਪਿਛਲੇ ਕਰੀਬ 6 ਮਹੀਨਿਆਂ ਤੋਂ ਮਨਰੇਗਾ ਦਾ ਕੰਮਬੰਦ ਹੋਣ ਕਾਰਨ ਮਜ਼ਦੂਰ ਤਾਂ ਪਹਿਲਾਂ ਹੀ ਦੋ ਵਕਤ ਦੀ ਰੋਟੀ ਨੂੰ ਤਰਸ ਰਹੇ ਹਨ, ਉਪਰੋਂ ਸਰਕਾਰ ਨੇ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਨਜ਼ਰ ਨਾਲ ਮਨਰੇਗਾ 'ਚ ਬਦਲਾਅ ਕਰਕੇ ਆਰਥਿਕ ਤੰਗੀ ਦੀ ਪਹਿਲਾਂ ਹੀ ਮਾਰ ਝੱਲ ਰਹੇ ਗਰੀਬਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲੀ ਗੱਲ ਕੀਤੀ ਹੈ | ਉਪਰੋਕਤ ਗੱਲਾਂ ਦਾ ਪ੍ਰਗਟਾਵਾ ਰਜਿੰਦਰ ਸ਼ਰਮਾ ਕੁਲਥਮ ਸੀਨੀਅਰ ਵਾਈਸ ਪ੍ਰਧਾਨ ਨਵਾਂਸ਼ਹਿਰ ਤੇ ਅਮਰਜੀਤ ਸਿੰਘ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਨਰੇਗਾ 'ਚ ਲਿਆਂਦੇ ਨਵੇਂ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਾਂਗਰਸ ਪਾਰਟੀ ਵਲੋਂ ਦੇਸ਼ ਅੰਦਰ ਮਨਰੇਗਾ ਬਚਾਓ ਸੰਗਰਾਮ ਪੋ੍ਰਗਰਾਮ ਅਧੀਨ ਸਰਕਾਰ ਦੀਆਂ ਗਰੀਬ ਮਾਰੂ ਨੀਤੀਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਪ੍ਰਧਾਨ ਧਰਮ ਪਾਲ, ਸਤਨਾਮ ਸੰਧੀ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੱਸੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਤ ਬਾਬਾ ਨਿਰਵੈਰ ਸਿੰਘ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।