ਨਵਾਂਸ਼ਹਿਰ, 29 ਜਨਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਇਕ ਹੁਕਮ ਰਾਹੀਂ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ 31 ਜਨਵਰੀ 2026 (ਦਿਨ ਸਨਿਚਰਵਾਰ) ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ ਲਈ ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿੱਦਿਅਕ ਸੰਸਥਾਵਾਂ 'ਚ 31 ਜਨਵਰੀ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ. ਅਤੇ ਐ.ਸਿ.), ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲ/ਕਾਲਜਾਂ 'ਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ |