22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਅਟਾਲ ਮਜਾਰਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਭਲਕੇ

ਅਜੀਤ ਡੈਸਕ 30-01-2026
ਸੜੋਆ, 29 ਜਨਵਰੀ (ਹਰਮੇਲ ਸਹੂੰਗੜਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 30 ਤੋਂ ਇੱਕ ਫਰਵਰੀ ਤੱਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪਿੰਡ ਅਟਾਲ ਮਜਾਰਾ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁੱਚਾ ਸਿੰਘ ਨੇ ਦੱਸਿਆ ਕਿ 31 ਜਨਵਰੀ ਨੂੰ ਨਗਰ ਕੀਰਤਨ ਸਜਾਏ ਜਾਣਗੇ, 1 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਨਗਰ ਕੀਰਤਨ ਮੌਕੇ ਪਿੰਡ ਰੱਕੜਾਂ ਢਾਹਾਂ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਸੰਗਤਾਂ ਨੂੰ ਨਿਹਾਲ ਕਰੇਗਾ ਅਤੇ ਕੀਰਤਨੀ ਜਥਾ ਭਾਈ ਨਿਸ਼ਾਨ ਸਿੰਘ ਮਾਛੀਵਾੜਾ ਸਾਹਿਬ ਵਾਲੇ ਪਹੁੰਚ ਰਹੇ ਹਨ | ਇਸ ਮੌਕੇ ਨਰੇਸ਼ ਕੁਮਾਰ ਖਜ਼ਾਨਚੀ, ਰਘਬੀਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਜਗਦੀਸ਼ ਰਾਮ, ਤਲਵਿੰਦਰ ਸਿੰਘ, ਮੱਖਣ ਸਿੰਘ ਅਤੇ ਉਂਕਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਲਾਸਟਿਕ ਦੀ ਡੋਰ ਨਾਲ ਪਤੰਗ ਉਡਾਉਣ ਦਾ ਸਿਲਸਿਲਾ ਵਧਦਾ ਜਾ ਰਿਹਾ ਅਗਲੀ ਖ਼ਬਰ ਜ਼ਿਲ੍ਹੇ 'ਚ ਭਲਕੇ ਸਕੂਲਾਂ/ਕਾਲਜਾਂ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ : ਜ਼ਿਲ੍ਹਾ ਮੈਜਿਸਟ੍ਰੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।