22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦਾ ਬਰਸੀ ਸਮਾਗਮ ਅੱਜ ਤੋਂ

ਅਜੀਤ ਡੈਸਕ 30-01-2026
ਔੜ/ਝਿੰਗੜਾਂ, 29 ਜਨਵਰੀ (ਕੁਲਦੀਪ ਸਿੰਘ ਝਿੰਗੜ)-ਜ਼ਿਲ੍ਹਾ ਸ਼ਹੀਦ ਭਗਤ ਨਗਰ ਦੇ ਵਿਧਾਨ ਸਭਾ ਹਲਕਾ ਬੰਗਾ ਦੇ ਅਧੀਨ ਪੈਂਦੇ ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ (ਪਿੱਪਲੀ ਸਾਹਿਬ) ਵਿਖੇ ਬੱਬਰ ਅਕਾਲੀ ਲਹਿਰ ਦੇ ਮੋਢੀ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਬਰਸੀ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 30 ਜਨਵਰੀ ਤੋਂ 2 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਸੋਢੀ ਸਿੰਘ ਸ਼ੇਰਗਿੱਲ ਯੂ. ਕੇ ਤੇ ਜਥੇ. ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ 30 ਜਨਵਰੀ ਨੂੰ ਸਵੇਰੇ 9 ਵਜੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਜਾਵੇਗਾ | ਜੋ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੱਪਲੀ ਸਾਹਿਬ ਵਿਖੇ ਪੁੱਜੇਗਾ | ਉਪਰੰਤ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋਵੇਗੀ | 1 ਫਰਵਰੀ ਨੂੰ ਸਵੇਰੇ 10 ਵਜੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਜਥੇ ਹਾਜ਼ਰੀ ਭਰਨਗੇ | 2 ਫਰਵਰੀ ਨੂੰ ਹਲਟ ਦੋੜਾਂ ਕਰਵਾਈਆਂ ਜਾਣਗੀਆਂ | ਇਸ ਮੌਕੇ ਅਧਿਕਾਰਤ ਪੰਚ ਬਹਾਦਰ ਸਿੰਘ ਮਹਿਮੀ, ਤਰਸੇਮ ਲਾਲ ਮਹਿਮੀ ਪੰਚ, ਹਰਜਿੰਦਰ ਸਿੰਘ ਸੋਢੀ, ਬਲਵਿੰਦਰ ਸਿੰਘ ਝਿੰਗੜ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਪਿ੍ੰਸ ਤਰਜੀਵਨ ਸਿੰਘ ਗਰਚ, ਤੀਰਥ ਸਿੰਘ ਇਟਲੀ, ਅਮਨਦੀਪ ਸਿੰਘ ਸ਼ੇਰਗਿੱਲ, ਲੱਖਾ ਸਿੰਘ, ਗੁਰਪ੍ਰੀਤ ਸਿੰਘ, ਪਿੰਦੂ, ਮਲਕੀਤ ਸਿੰਘ, ਬਿੱਲਾ ਸ਼ੇਰਗਿੱਲ, ਸੁਰਿੰਦਰ ਸਿੰਘ, ਅਜੈਬ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਾਇਆ ਅਗਲੀ ਖ਼ਬਰ ਪਲਾਸਟਿਕ ਦੀ ਡੋਰ ਨਾਲ ਪਤੰਗ ਉਡਾਉਣ ਦਾ ਸਿਲਸਿਲਾ ਵਧਦਾ ਜਾ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।