22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਾਇਆ

ਅਜੀਤ ਡੈਸਕ 30-01-2026
ਬੰਗਾ, 29 ਜਨਵਰੀ (ਕੁਲਦੀਪ ਸਿੰਘ ਪਾਬਲਾ)-1 ਜਨਵਰੀ ਤੋਂ 31 ਜਨਵਰੀ 2026 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੇ ਅੰਤਗਤ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਵਿਆਪਕ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਤੁਸ਼ਾਰ ਗੁਪਤਾ ਆਈ.ਪੀ.ਐਸ, ਸੀਨੀਅਰ ਸੂਪਰੀਟੈਂਡੈਂਟ ਆਫ਼ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਹੇਠ ਹੋਇਆ | ਜੋ ਸੁਰਿੰਦਰ ਚੰਦ ਟ੍ਰੈਫਿਕ ਅਤੇ ਹਰਜੀਤ ਸਿੰਘ ਡੀ.ਐਸ.ਪੀ ਬੰਗਾ ਦੀ ਨਿਗਰਾਨੀ 'ਚ ਕੀਤਾ ਗਿਆ | ਜਾਗਰੂਕਤਾ ਸੈਸ਼ਨ ਦੀ ਅਗਵਾਈ ਏ.ਆਈ.ਐਸ ਜਸਵਿੰਦਰ ਪਾਲ ਸਿੰਘ ਪ੍ਰਭਾਰੀ ਟ੍ਰੈਫਿਕ ਬੰਗਾ, ਏ.ਐਸ.ਆਈ ਪ੍ਰਵੀਣ ਕੁਮਾਰ ਪ੍ਰਭਾਰੀ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਏ.ਐਸ.ਆਈ ਸੁਖਦੇਵ ਸਿੰਘ ਨੇ ਕੀਤੀ | ਸੈਮੀਨਾਰ ਦੌਰਾਨ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ, ਖਿਡਾਰੀਆਂ ਅਤੇ ਸਥਾਨਕ ਯੁਵਕਾਂ ਨਾਲ ਗੱਲਬਾਤ ਕੀਤੀ ਅਤੇ ਸੜਕ ਦੁਰਘਟਨਾਵਾਂ ਤੋਂ ਬਚਾਅ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਹਿਮੀਅਤ ਨੂੰ ਰੌਸ਼ਨ ਕੀਤਾ | ਦੋਪਹੀਆ ਵਾਹਨਾਂ ਦੇ ਚਾਲਕਾਂ ਲਈ ਹੈੱਲਮਟ ਅਤੇ ਕਾਰ ਚਾਲਕਾਂ ਲਈ ਸੀਟ ਬੈਲਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ਼ ਨੇ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਦਰੀਆਪੁਰ 'ਚ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦਾ ਬਰਸੀ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।