21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਦਰੀਆਪੁਰ 'ਚ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਅਜੀਤ ਡੈਸਕ 30-01-2026
ਨਵਾਂਸ਼ਹਿਰ, 29 ਜਨਵਰੀ (ਜਸਬੀਰ ਸਿੰਘ ਨੂਰਪੁਰ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਮਿਡਲ ਸਕੂਲ ਦਰੀਆਪੁਰ (ਨਵਾਂਸ਼ਹਿਰ) ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਪ੍ਰਧਾਨਗੀ ਸ੍ਰੀ ਪਰੀਕਸ਼ਿਤ ਗਾਂਧੀ (ਸਕੂਲ ਇੰਚਾਰਜ) ਨੇ ਕੀਤੀ | ਇਸ ਮੌਕੇ ਚਮਨ ਸਿੰਘ (ਪ੍ਰਾਜੈਕਟ ਡਾਇਰੈਕਟਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਦੇ ਬਾਨੀ ਸਰ ਹੈਨਰੀ ਡਿਊਨਾ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ ਅਤੇ ਪੰਜਾਬ ਰੈੱਡ ਕਰਾਸ ਦੇ ਬਾਨੀ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਦੱਸਿਆ ਕਿ ਰੈੱਡ ਕਰਾਸ ਸੰਸਥਾ ਪੂਰੇ ਵਿਸ਼ਵ 'ਚ ਬਿਨਾਂ ਕਿਸੇ ਭੇਦ ਭਾਵ ਤੋਂ ਸਮਾਜ ਕਲਿਆਣ ਦਾ ਕੰਮ ਕਰਦੀ ਹੈ | ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਕਾਰਨ ਜਵਾਨੀ ਬਰਬਾਦ ਹੋ ਰਹੀ ਹੈ | ਰੋਜ਼ਾਨਾ ਹੀ ਪੰਜਾਬ ਦੇ ਚਾਰ ਤੋਂ ਪੰਜ ਨੌਜਵਾਨ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੱਥੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ | ਉਨਾਂ ਕਿਹਾ ਕਿ ਨਸ਼ੇ ਤੋਂ ਦੂਰ ਰਹਿਣ ਲਈ ਸਾਨੂੰ ਆਪਣੇ ਗੁਰੂਆਂ, ਸ਼ਹੀਦਾਂ, ਯੋਧਿਆਂ ਦੀਆਂ ਜੀਵਨੀਆਂ ਪੜ੍ਹਨੀਆਂ ਚਾਹੀਦੀਆਂ ਹਨ | ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ੇ |
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।