16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਨਕੀਰਤ ਔਲਖ ਦਾ 'ਅਸਲ੍ਹਾ' ਚੈੱਕ ਕਰਨ ਲੱਗੀ ਪੁਲਿਸ

ਅਜੀਤ ਡੈਸਕ 19-02-2026

ਨਵਾਂਸ਼ਹਿਰ, 18 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਵਲੋਂ ਗਾਏ ਗਾਣੇ 'ਅਸਲਾ' ਵਿਚ ਗੈਰ-ਕਾਨੂੰਨੀ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਆਰ.ਟੀ.ਆਈ ਤੇ ਸ਼ੋਸਲ ਐਕਟੀਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਸੀ ਕਿ ਇਸ ਗਾਇਕ ਨੇ ਗੈਰ-ਕਾਨੂੰਨੀ ਹਥਿਆਰਾਂ ਨੂੰ ਉਤਸ਼ਾਹਿਤ ਕੀਤਾ ਹੈ, ਜਿਸ ਕਰਕੇ ਇਸ ਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਜਾਵੇ | ਮਨਕੀਰਤ ਔਲਖ ਦੇ ਗਾਣੇ 'ਚ ਸ਼ਰੇਆਮ ਲਿਖਿਆ ਗਿਆ ਹੈ, ਲੈ ਕੇ ਵੈਪਨ ਲਾਇਸੈਂਸੀ ਨਹੀਂਓ ਵੈਰ ਪੁੱਗਦੇ, ਅਸਲ੍ਹਾ ਚਾਹੀਦਾ ਪੱਕਾ ਦੋ ਨੰਬਰੀ | ਇਸ ਸੰਬੰਧੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਨੇ ਸ਼ਿਕਾਇਤ ਐਸ.ਪੀ ਹੈੱਡਕੁਆਰਟਰ ਇਕਬਾਲ ਸਿੰਘ ਨੂੰ ਜਾਂਚ ਲਈ ਭੇਜ ਦਿੱਤੀ ਹੈ | ਬੀਤੇ ਦਿਨ ਐਸ.ਪੀ ਹੈੱਡਕੁਆਰਟਰ ਵਲੋਂ ਪਰਵਿੰਦਰ ਸਿੰਘ ਕਿੱਤਣਾ ਦੇ ਬਿਆਨ ਕਲਮਬੱਧ ਕਰ ਲਏ ਗਏ ਹਨ | ਸੂਤਰਾਂ ਮੁਤਾਬਕ ਪੁਲਿਸ ਵਲੋਂ ਜਲਦੀ ਹੀ ਗਾਇਕ ਮਨਕੀਰਤ ਔਲਖ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ-ਮਾਂਗਟ ਅਗਲੀ ਖ਼ਬਰ ਸਿਹਤ ਵਿਭਾਗ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ -ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।