16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 19-02-2026
ਕਟਾਰੀਆਂ, 18 ਫਰਵਰੀ (ਪ੍ਰੇਮੀ ਸੰਧਵਾਂ)-ਗੁਰੂ ਹਰਿਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਢਾਡੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦਾ ਜਿੱਥੋਂ ਸੰਗਤਾਂ ਵਲੋਂ ਵੱਖ-ਵੱਖ ਪੜਾਅ 'ਤੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ | ਉੱਥੇ ਹੀ ਸੰਗਤਾਂ ਨੂੰ ਤਰ੍ਹਾਂ-ਤਰ੍ਹਾਂ ਦੇ ਪਕਵਾਨ ਛਕਾਏ ਗਏ | ਨਗਰ ਕੀਰਤਨ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਤੋਂ ਸਵੇਰੇ ਕਰੀਬ 11 ਵਜੇ ਆਰੰਭ ਹੋ ਕੇ ਮੁੜ ਗੁਰੂ ਘਰ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਦਲੇਰ ਖਾਲਸਾ ਵਲੋਂ ਵੱਖ-ਵੱਖ ਪੜਾਅ 'ਤੇ ਗਤਕੇ ਦੇ ਜ਼ੋਰ ਦਿਖਾਏ ਗਏ | ਇਸ ਮੌਕੇ ਜਗਦੇਵ ਸਿੰਘ ਕੰਦੋਲਾ, ਬਿੰਦਰ ਸਿੰਘ, ਸੁਖਵਿੰਦਰ ਸਿੰਘ ਸੰਧੂ, ਡਾ. ਰਛਪਾਲ ਸਿੰਘ, ਗੁਰਦੇਵ ਸਿੰਘ, ਦਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਇੰਡੀਅਨ ਓਵਰਸੀਜ ਡਿਪਲੋਮੈਂਟ ਕਮੇਟੀ ਯੂ.ਕੇ ਦੇ ਚੇਅਰਮੈਨ ਮੋਹਨ ਸਿੰਘ ਸੰਧੂ, ਰਵਿੰਦਰ ਕੌਰ ਯੂ.ਕੇ, ਕਿਰਨ ਯੂ.ਕੇ, ਸਾਬਕਾ ਪੁਲਿਸ ਇੰਸਪੈਕਟਰ ਜਥੇ. ਇਕਬਾਲ ਸਿੰਘ ਸੰਧਵਾਂ, ਜਥੇ. ਹਰਜੀਤ ਸਿੰਘ ਸੰਧੂ, ਸੈਕਟਰੀ ਬਲਵੀਰ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਸਰਪੰਚ ਡਾ. ਜਗਨਨਾਥ ਹੀਰਾ, ਸੰਤ ਹਾਕਮ ਦਾਸ, ਕੁਲਵੰਤ ਸਿੰਘ ਕੰਦੋਲਾ ਯੂ.ਕੇ, ਪਲਵਿੰਦਰ ਸਿੰਘ ਪਿੰਦਾ, ਸ਼ਾਮਾ ਹਾਲੈਂਡ, ਸੰਦੀਪ ਕੌਰ ਹਾਲੈਂਡ, ਢਾਡੀ ਕੁਲਵਿੰਦਰ ਸਿੰਘ, ਜਥੇ. ਜਸਪਾਲ ਸਿੰਘ, ਜਥੇ. ਮੱਖਣ ਸਿੰਘ ਸੰਧੂ, ਅੰਮਿ੍ਤਪਾਲ ਸਿੰਘ ਆਜ਼ਾਦ, ਡਾ. ਅਮਰਜੋਤ ਸਿੰਘ, ਸਰਬਜੋਤ ਸਿੰਘ, ਜਥੇਦਾਰ ਫੁੱਮਣ ਸਿੰਘ ਸੰਧੂ ਸਾਬਕਾ ਸਰਪੰਚ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਧਾਨ ਅਮਰੀਕ ਸਿੰਘ ਸੰਧੂ, ਦਵਿੰਦਰ ਸਿੰਘ ਗੋਰੀ ਸੰਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ 'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ ਨਾਲ ਮੁਲਾਕਾਤ ਅਗਲੀ ਖ਼ਬਰ ਸੁਖਦੀਪ ਸਿੰਘ ਸ਼ੁਕਾਰ ਦਾ ਹਲਕਾ ਇੰਚਾਰਜ ਲੱਗਣ 'ਤੇ ਖਾਲਸਾ ਪਰਿਵਾਰ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।