16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਰਤੀ ਧਿਰ ਕਾਰਪੋਰੇਟ ਦੀ ਅੰਨ੍ਹੀ ਲੁੱਟ ਰੋਕਣ ਦੇ ਸਮਰੱਥ-ਰਾਣਾ

ਅਜੀਤ ਡੈਸਕ 19-02-2026
ਕਾਠਗੜ੍ਹ, 18 ਫਰਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਦੇਸ਼ ਵਿਆਪੀ ਸਫਲ ਹੜਤਾਲ ਨੇ ਸਾਬਤ ਕਰ ਦਿੱਤਾ ਹੈ ਕਿ ਕਿਰਤੀ ਧਿਰ ਕਾਰਪੋਰੇਟ ਦੀ ਅੰਨ੍ਹੀ ਲੁੱਟ ਨੂੰ ਰੋਕਣ ਦੇ ਸਮਰੱਥ ਹੈ | ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਇੱਥੇ ਮਨਰੇਗਾ ਅਧਿਕਾਰ ਅੰਦੋਲਨ ਅਤੇ ਕਿਸਾਨ ਆਗੂਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿਲ 2025 ਨੂੰ ਰੋਕਣ, ਮਨਰੇਗਾ ਕਾਨੂੰਨ ਦੀ ਬਹਾਲੀ, ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਅਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ ਕਿਸਾਨ, ਮਜਦੂਰ, ਮੁਲਾਜ਼ਮਾਂ ਅਤੇ ਕਿਰਤੀ ਲੋਕਾਂ ਦਾ ਵਿਸ਼ਾਲ ਏਕਾ ਸੰਘਰਸ਼ਾਂ ਰਾਹੀਂ ਕੇਂਦਰ ਸਰਕਾਰ ਨੂੰ ਮਜਬੂਰ ਕਰ ਦੇਣਗੇ ਕਿ ਉਹ ਲੋਕਾਂ ਦੇ ਹਿੱਤ ਦੇ ਫੈਸਲੇ ਲਵੇ | ਪੰਜਾਬ ਦਾ ਜ਼ਿਕਰ ਕਰਦੇ ਹੋਏ ਉਹਨਾਂ ਕਿਹਾ ਕਿ ਕਾਰਪੋਰੇਟ ਪੱਖੀ ਧਿਰਾਂ ਲੋਕਾਂ ਦੇ ਅਸਲ ਮੁੱਦੇ, ਜਿਵੇਂ ਕਿ ਰੋਜ਼ਗਾਰ, ਸਿਹਤ ਸੇਵਾਵਾਂ, ਵਿੱਦਿਆ, ਸ਼ੁੱਧ ਪਾਣੀ ਅਤੇ ਹਵਾ, ਭਰਿਸ਼ਟਾਚਾਰ ਮੁਕਤ ਤੇ ਪਾਰਦਰਸ਼ੀ ਪ੍ਰਸ਼ਾਸਨ, ਮਾਫੀਆ, ਗੁੰਡਾ ਰਾਜ ਅਤੇ ਨਸ਼ਾ ਮੁਕਤੀ ਦੇ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ ਬੇਲੋੜੇ ਮੁੱਦੇ ਉਛਾਲ ਕੇ ਲੋਕਾਂ ਦਾ ਧਿਆਨ ਭਟਕਾਉਂਦੇ ਹਨ | ਮੀਟਿੰਗ 'ਚ ਫੈਸਲਾ ਕੀਤਾ ਕਿ ਪ੍ਰਦੂਸ਼ਣ ਵਿਰੁੱਧ ਸਨਅਤੀ ਖੇਤਰ ਦੇ ਲੋਕਾਂ ਵੱਲੋਂ ਜੋ ਵੀ ਸੰਘਰਸ਼ ਵਿਡਿਆ ਜਾਵੇਗਾ ਉਸ ਦੀ ਜਥੇਬੰਦੀ ਪੂਰਨ ਹਮਾਇਤ ਕਰੇਗੀ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਫਾਰਮਰ ਸਾਇੰਟਿਸਟ ਇੰਟਰਐਕਸ਼ਨ ਕਰਵਾਈ ਅਗਲੀ ਖ਼ਬਰ ਖੜ੍ਹੇ ਟਰੱਕ ਦੇ ਪਿੱਛੇ ਵੱਜੀ ਕਰੇਟਾ ਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।