ਨਵਾਂਸ਼ਹਿਰ, 18 ਫਰਵਰੀ (ਜਸਬੀਰ ਸਿੰਘ ਨੂਰਪੁਰ)-ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਡਾ. ਰਾਕੇਸ਼ ਕੁਮਾਰ ਸ਼ਰਮਾ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਹਾਲ ਵਿਖੇ 'ਵਾਤਾਵਰਨ ਤਬਦੀਲੀ ਦਾ ਫਸਲਾਂ ਤੇ ਪ੍ਰਭਾਵ' ਵਿਸ਼ੇ 'ਤੇ ਫਾਰਮਰ ਸਇੰਟਿਸਟ ਇੰਟਰਐਕਸ਼ਨ ਕਰਵਾਈ ਗਈ | ਇਸ ਮੌਕੇ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਾਤਾਵਰਨ ਤਬਦੀਲੀ ਦਾ ਫ਼ਸਲਾਂ 'ਤੇ ਪੈਣ ਵਾਲੇ ਪ੍ਰਭਾਵਾਂ ਦਾ ਟਾਕਰਾ ਕਰਨ ਲਈ ਸਿਫਾਰਸ਼-ਸ਼ੁਦਾ ਫਸਲਾਂ ਦੀਆਂ ਕਿਸਮਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਕੁਦਰਤੀ ਸ਼ਰੋਤਾਂ ਦੀ ਸਾਂਭ-ਸੰਭਾਲ ਲਈ ਕੁਦਰਤੀ ਖੇਤੀ, ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵਲੋਂ ਝੋਨੇ ਹੇਠ ਰਕਬਾ ਘਟਾ ਕੇ ਮੱਕੀ ਬੀਜਟ ਨੂੰ ਤਰਜੀਹ ਦਿੱਤੀ ਜਾਵੇਗੀ, ਉਨ੍ਹਾਂ ਨੂੰ ਮੱਕੀ ਬੀਜਣ 'ਤੇ ਆਉਣ ਵਾਲੇ ਖਰਚੇ ਤੋਂ ਸਬਸਿਡੀ ਦਿੱਤੀ ਜਾਵੇਗੀ | ਡਾ. ਕਮਲਦੀਪ ਸਿੰਘ ਸੰਘਾ ਪ੍ਰੋਜੈਕਟ ਡਾਇਰੈਕਟਰ, ਇੰਜੀ. ਚੰਦਨ ਸ਼ਰਮਾ, ਡਾ. ਅੱਛਰ ਸਿੰਘ, ਮੈਡਮ ਪੂਨਮ ਰਾਣੀ ਵੱਲੋਂ ਵੀ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਕਿ੍ਸ਼ਨ ਦੁੱਗਲ, ਭੂਮੀ ਅਤੇ ਪਾਣੀ ਸੰਭਾਲ ਵਿਭਾਗ, ਡਾ. ਬਲਜੀਤ ਸਿੰਘ, ਸਤਵਿੰਦਰ ਸਿੰਘ ਜ਼ਿਲ੍ਹਾ ਸੁਪਰਵਾਈਜਰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ, ਡਾ. ਪਰਮਵੀਰ ਕੌਰ ਨੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਯੋਗੇਸ਼ ਕੁਮਾਰ ਬੱਸੀ, ਰੀਤਾ ਰਾਣੀ ਅਤੇ ਖੇਤੀਬਾੜੀ ਤੇ ਆਤਮਾ ਸਕੀਮ ਦਾ ਸਮੂਹ ਸਟਾਫ ਮੌਜੂਦ ਸੀ | ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਰਾਏ ਨੇ ਵਾਤਾਵਰਨ ਸੰਭਾਲ ਅਤੇ ਕੁਦਰਤੀ ਖੇਤੀ ਸਬੰਧੀ ਕਵਿਤਾ ਪੇਸ਼ ਕੀਤੀ | ਇਸ ਗੋਸ਼ਟੀ 'ਚ ਅਵਤਾਰ ਸਿੰਘ ਭੁੱਲਰ, ਕਸ਼ਮੀਰ ਸਿੰਘ ਸਕੋਹਪੁਰ, ਹਰਵਿੰਦਰ ਸਿੰਘ, ਅਮਿ੍ਤ ਲਾਲ, ਸ਼ਿੰਦਰਪਾਲ, ਕਮਲੇਸ਼ ਰਾਣੀ ਅਤੇ ਰੇਸ਼ਮ ਕੌਰ ਸਮੇਤ 50 ਤੋਂ ਵੱਧ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ |