23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

8 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 20-02-2026
ਬੰਗਾ, 19 ਫਰਵਰੀ (ਧਰਮਵੀਰ ਪਾਲ) - ਥਾਣਾ ਸਦਰ ਬੰਗਾ ਵਲੋਂ 8 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਸਾਂਝੀ ਕਰਦੇ ਹੋਏ ਹੈੱਡ ਕਾਂਸਟੇਬਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ 'ਤੇ ਸਨ | ਉਹ ਥਾਣਾ ਸਦਰ ਬੰਗਾ ਤੋਂ ਪਿੰਡ ਮਜਾਰੀ ਹੁੰਦੇ ਹੋਏ ਪਿੰਡ ਮੱਲੂਪੋਤਾ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਮਜਾਰੀ ਦੇ ਸ਼ਮਸ਼ਾਨਘਾਟ ਪਾਸ ਪੁੱਜੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਆਪਣੀ ਪੈਂਟ ਦੀ ਜੇਬ ਵਿੱਚੋ ਇੱਕ ਪਾਰਦਰਸ਼ੀ ਮੋਮੀ ਲਿਫਾਫੀ ਵਜਨਦਾਰ ਘਾਹ ਫੂਸ ਵਿੱਚ ਸੁੱਟ ਦਿੱਤੀ | ਜਦੋਂ ਉਨ੍ਹਾਂ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਬੌਬੀ ਪੁੱਤਰ ਸੁਖਪਾਲ ਰਾਮ ਵਾਸੀ ਪਿੰਡ ਢਾਹਾਂ ਥਾਣਾ ਸਦਰ ਬੰਗਾ ਦੱਸਿਆ | ਉਕਤ ਵੱਲੋਂ ਸੁੱਟੀ ਹੋਈ ਪਾਰਦਰਸ਼ੀ ਮੋਮੀ ਲਿਫਾਫੀ ਨੂੰ ਚੈਕ ਕਰਨ 'ਤੇ ਉਸ ਵਿਚੋਂ 08 ਗ੍ਰਾਮ ਹੈਰੋਇਨ ਬ੍ਰਰਾਮਦ ਹੋਈ |
ਪਿਛਲੀ ਖ਼ਬਰ ਐਨ.ਪੀ.ਐਸ ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਦੀ ਯਾਦ 'ਚ 29ਵਾਂ ਸਾਲਾਨਾ ਭੰਡਾਰਾ ਪਿੰਡ ਮੰਡ ਵਿਖੇ 22 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।