23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ-ਡਾ.ਰਵਜੋਤ ਸਿੰਘ

ਅਜੀਤ ਡੈਸਕ 20-02-2026
ਨਵਾਂਸ਼ਹਿਰ, 19 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ | ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇੱਥੇ ਇੱਕ ਅਦਾਰੇ ਦਾ ਉਦਘਾਟਨ ਕਰਨ ਸਮੇਂ ਕੀਤਾ | ਉਨ੍ਹਾਂ ਆਖਿਆ ਕਿ ਸਿੱਖਿਆ ਨੀਤੀ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ਐਮੀਨੈਂਸ ਸਕੂਲਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਨਤੀਜੇ ਬੜੇ ਸ਼ਾਨਦਾਰ ਆਏ ਹਨ | ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡੀ ਗੱਲ ਇਹ ਹੈ ਕਿ ਨਵਾਂਸ਼ਹਿਰ ਵਿੱਚ ਮੈਡੀਕਲ ਕਾਲਜ ਜਲਦੀ ਬਣਾਇਆ ਜਾ ਰਿਹਾ ਹੈ | ਜਿਸ ਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ | ਉਹਨਾਂ ਆਖਿਆ ਕਿ ਜੋ ਵੀ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ | ਇਸ ਸਮੇਂ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆਉਣ ਲਈ ਉਤਾਵਲੇ ਹਨ | ਇਸ ਮੌਕੇ 'ਤੇ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਵਾਂ ਸ਼ਹਿਰ ਅਤੇ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਹਰਜਿੰਦਰ ਸਿੰਘ ਪੁਰੇਵਾਲ ਸਹਿਕਾਰੀ ਸਭਾ ਹਕੀਮਪੁਰ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਅਗਲੀ ਖ਼ਬਰ ਐਨ.ਪੀ.ਐਸ ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।