ਬੰਗਾ, 19 ਫਰਵਰੀ (ਕੁਲਦੀਪ ਸਿੰਘ ਪਾਬਲਾ, ਸੁਰਿੰਦਰ ਸਿੰਘ ਕਰਮ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਗੁਰਦੁਆਰਾ ਸ੍ਰੀ ਚਰਨ ਕਵੰਲ ਸਾਹਿਬ ਜੀਂਦੋਵਾਲ (ਬੰਗਾ-ਨਵਾਂਸ਼ਹਿਰ ਰੋਡ) ਵਿਖੇ ਇੱਕ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਕਰਵਾਈ ਗਈ | ਇਸ ਮਹਾਂ ਪੰਚਾਇਤ ਵਿੱਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ | ਇਸ ਮਹਾਂ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਇਕੱਠ ਨੂੰ ਸੰਬੋਧਨ ਕੀਤਾ | ਉਹਨਾਂ ਦੇ ਨਾਲ ਆਏ ਹੋਰ ਵੱਖ-ਵੱਖ ਬੁਲਾਰਿਆਂ ਨੇ ਵੀ ਸਟੇਜ ਤੋਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟਾਈ | ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਭਾਰਤ ਦਾ ਅਮਰੀਕਾ ਨਾਲ ਕੀਤੇ ਗਏ ਵਪਾਰ ਸਮਝੌਤੇ ਬਾਰੇ ਵਿਸਥਾਰਪੂਰਵਕ ਸੰਵਾਦ | ਪੰਜਾਬ ਵਿੱਚ ਨਕਲੀ ਦੁੱਧ ਦੀ ਵੱਧ ਰਹੀ ਸਮੱਸਿਆ ਅਤੇ ਇਸਦੇ ਪੱਕੇ ਹੱਲ 'ਤੇ ਜ਼ੋਰ | ਮਨਰੇਗਾ (ਨਰੇਗਾ) ਦਾ ਕੰਮ ਬੰਦ ਹੋਣ ਦੇ ਵਿਰੋਧ ਵਿੱਚ ਆਵਾਜ਼ ਬੁਲੰਦ ਕੀਤੀ ਗਈ | ਕਿਸਾਨਾਂ ਸਿਰ ਚੜ੍ਹੇ ਸਹਿਕਾਰੀ ਸੁਸਾਇਟੀਆਂ ਅਤੇ ਬੈਂਕ ਲਿਮਟਾਂ ਦੇ ਕਰਜ਼ੇ ਦੀ ਮੁਆਫੀ ਬਾਰੇ ਚਰਚਾ | ਯੂਰੀਆ ਖਾਦ ਦੇ ਥੈਲੇ ਦਾ ਵਜ਼ਨ ਘਟਾਉਣ ਅਤੇ ਇਸਦੀ ਉਪਲਬਧਤਾ ਸੀਮਿਤ ਕਰਨ ਦੀਆਂ ਨੀਤੀਆਂ ਦਾ ਸਖ਼ਤ ਵਿਰੋਧ | ਬਿਜਲੀ ਬੋਰਡ ਦੇ ਕੀਤੇ ਜਾ ਰਹੇ ਨਿੱਜੀਕਰਨ ਅਤੇ ਚਿੱਪ ਵਾਲੇ ਮੀਟਰ ਲਗਾਉਣ 'ਤੇ ਮੁਕੰਮਲ ਰੋਕ ਲਗਾਉਣ ਦੀ ਮੰਗ | ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਸਮਾਗਮ ਦੌਰਾਨ ਸੰਗਤਾਂ ਲਈ ਚਾਹ, ਪਾਣੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਰਣਜੀਤ ਸਿੰਘ, ਹਰਜੀਤ ਸਿੰਘ, ਦਲਜੀਤ ਸਿੰਘ, ਅਵਤਾਰ ਸਿੰਘ, ਬੁੱਧ ਸਿੰਘ, ਬਲਵੀਰ ਸਿੰਘ, ਜਸਪਾਲ ਸਿੰਘ, ਅਮਰੀਕ ਸਿੰਘ ਸੰਧਵਾਂ, ਅਮਰਜੀਤ ਸਿੰਘ ਸੈਦਪੁਰ, ਜਸਵੀਰ ਸਿੰਘ, ਮਲਕੀਤ ਸਿੰਘ, ਤਰਸੇਮ ਲਾਲ ਸਰਪੰਚ, ਸੁਰਜੀਤ ਸਿੰਘ, ਇੰਦਰਜੀਤ ਸਿੰਘ, ਮਨਦੀਪ ਸਿੰਘ ਗੋਬਿੰਦਪੁਰ, ਸਤਨਾਮ ਸਿੰਘ ਸੂਰਾਪੁਰ, ਭੁਪਿੰਦਰ ਸਿੰਘ, ਦਲਵਿੰਦਰ ਸਿੰਘ, ਲੱਕੀ ਬਾਬਾ ਝੰਡਾ ਜੀ ਵਾਲੇ, ਮਹਿੰਦਰ ਸਿੰਘ, ਗੁਰਦੀਪ ਸਿੰਘ ਕਰਨਾਣਾ, ਸੋਢੀ ਸੰਧਵਾਂ, ਜੋਤੀ ਖਟਕੜ, ਮੋਹਣ ਸਿੰਘ, ਤਲਵਿੰਦਰ ਸਿੰਘ ਖਟਕੜ, ਪਰਮਜੀਤ ਸਿੰਘ ਪੰਮਾ, ਰਣਧੀਰ ਸਿੰਘ, ਰਣਬੀਰ ਸਿੰਘ, ਗੁਰਦੀਪ ਸਿੰਘ ਅਤੇ ਸਮੂਹ ਕਿਸਾਨ ਆਗੂ ਅਤੇ ਵਲੰਟੀਅਰ ਆਦਿ ਹਾਜ਼ਰ ਸਨ |