ਕਟਾਰੀਆਂ, 19 ਫਰਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਤੇ ਜ਼ਿਲ੍ਹਾ ਕਿਸਾਨ ਕਾਂਗਰਸ ਸੈੱਲ ਦੇ ਪ੍ਰਧਾਨ ਕਮਲਜੀਤ ਬੰਗਾ ਤੇ ਮਹਿਲਾ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਸ੍ਰੀਮਤੀ ਬਿਮਲਾ ਦੇਵ ਬੰਗਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਚੋਣਾਂ ਵੇਲੇ ਬਦਨਾਮ ਕਰਕੇ ਆਮ ਆਦਮੀ ਪਾਰਟੀ ਨੇ ਸੱਤਾ ਤਾਂ ਜ਼ਰੂਰ ਹਾਸਲ ਕਰ ਲਈ ਪਰ ਲੋਕਾਂ ਦੇ ਪੱਲੇ ਝੂਠੇ ਲਾਰਿਆਂ ਨਾਲ ਭਰ ਕੇ ਮੁੜ ਲੋਕਾਂ ਦੀ ਬਾਤ ਨਹੀਂ ਪੁੱਛੀ ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਮਾਨ ਸਰਕਾਰ ਰੈਲੀਆਂ ਕਰ ਰਹੀ ਹੈ ਕਿਉਂਕਿ ਸਰਕਾਰ ਨੂੰ ਪਤਾ ਲੱਗ ਚੁੱਕਾ ਹੈ ਕਿ ਅਸੀਂ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਵਾਅਦੇ ਪੂਰੇ ਨਾ ਹੋਣ ਕਰਕੇ ਲੋਕ ਸਰਕਾਰ ਦਾ ਬੋਰੀਆ ਬਿਸਤਰਾ ਅਗਾਮੀ ਚੋਣਾਂ ਵਿੱਚ ਗੋਲ ਕਰਨ ਦਾ ਮਨ ਬਣਾਈ ਬੈਠੇ ਹਨ | ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕਰਕੇ ਪੰਜਾਬੀਆਂ ਦੇ ਜਖ਼ਮਾਂ 'ਤੇ ਲੂਣ