22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜਲਾਲਪੁਰ ਵਲੋਂ ਭੱਦੀ ਦੀ ਪੰਚਾਇਤ ਨੂੰ ਡੇਢ ਲੱਖ ਰੁਪਏ ਦਾ ਚੈੱਕ ਭੇਟ

ਅਜੀਤ ਡੈਸਕ 20-02-2026
ਬਲਾਚੌਰ, 19 ਫਰਵਰੀ (ਨਰੇਸ਼ ਧੌਲ)-ਮੌਜੂਦਾ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡੀ ਤਰਜੀਹ ਦਿੱਤੀ ਜਾ ਰਹੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਆਪਣੇ ਅਖਤਿਆਰੀ ਕੋਟੇ 'ਚੋਂ ਗ੍ਰਾਮ ਪੰਚਾਇਤ ਭੱਦੀ ਨੂੰ ਧਰਮਸ਼ਾਲਾ ਦੀ ਉਸਾਰੀ ਲਈ ਡੇਢ ਲੱਖ ਰੁਪਏ ਦੀ ਗ੍ਰਾਂਟ ਦਾ ਚੈਕ ਸੌਂਪਣ ਮੌਕੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਿੱਥੇ ਸ਼ਹਿਰਾਂ ਦਾ ਵਿਕਾਸ ਪਹਿਲ ਦੇ ਅਧਾਰ 'ਤੇ ਕਰਨ ਵਿੱਚ ਲੱਗੀ ਹੋਈ ਹੈ, ਉਥੇ ਦੂਸਰੇ ਪਾਸੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗਾ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਇਸ ਮੌਕੇ ਪਿਆਰਾ ਲਾਲ ਸਰਪੰਚ, ਓਮ ਪ੍ਰਕਾਸ਼, ਬਲਵੰਤ ਸਿੰਘ, ਜੋਗਿੰਦਰ ਸਿੰਘ, ਭਜਨ ਲਾਲ, ਰਕੇਸ਼ ਕੁਮਾਰ ਬਬਲੂ, ਵਿਜੇ ਕੁਮਾਰ ਸਾਬਕਾ ਸਰਪੰਚ, ਪਰਮਾ ਨੰਦ, ਵਿਕਰਮ ਸਿੰਘ, ਬਲਦੇਵ ਰਾਜ, ਮਹਿੰਦਰ ਪਾਲ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਖੇਡਾਂ ਅਤੇ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ-ਸਤਨਾਮ ਜਲਾਲਪੁਰ ਅਗਲੀ ਖ਼ਬਰ ਸਤਿਗੁਰ ਦਾਸਾ ਨੰਦ ਦੇ ਜਨਮ ਉਤਸਵ ਸੰਬੰਧੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।