22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਰਕਾਰੀ ਹਾਈ ਸਕੂਲ ਭੀਣ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 20-02-2026
ਮੱਲਪੁਰ ਅੜਕਾਂ, 19 ਫਰਵਰੀ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਹਾਈ ਸਕੂਲ ਭੀਣ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਦੀ ਚੜ੍ਹਦੀਕਲਾ ਅਤੇ ਸਿਹਤਯਾਬੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ ਉਪਰੰਤ ਉੱਘੇ ਕੀਰਤਨੀਏ ਭਾਈ ਗੁਰਦੇਵ ਸਿੰਘ ਮੁਬਾਰਕਪੁਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਸਟੇਜ ਸੰਚਾਲਕ ਦੀ ਭੂਮਿਕਾ ਮਾਸਟਰ ਕੁਲਵਿੰਦਰ ਸਿੰਘ ਢੇਸੀ ਵਲੋਂ ਨਿਭਾਈ ਗਈ | ਮੁੱਖ ਬੁਲਾਰਿਆਂ ਸਰਪੰਚ ਨਿਸ਼ਾਨਵੀਰ ਸਿੰਘ, ਮਾਸਟਰ ਦੀਪ ਸਿੰਘ ਢੇਸੀ, ਨੀਰਜ ਕੁਮਾਰੀ ਸਟੇਟ ਐਵਾਰਡੀ ਅਤੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਮਿਹਨਤ ਕਰਨ ਅਤੇ ਨੈਤਿਕ ਮੁੱਲ ਅਪਣਾਉਣ ਦਾ ਸੰਦੇਸ਼ ਦਿੱਤਾ | ਇਸ ਦੌਰਾਨ ਸਟੇਟ ਪੱਧਰ 'ਤੇ ਪੜ੍ਹਾਈ ਅਤੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ, ਸਰਪੰਚ ਨਿਸ਼ਾਨਵੀਰ ਸਿੰਘ, ਕੁਲਵਿੰਦਰ ਸਿੰਘ ਢੇਸੀ, ਦੀਪ ਸਿੰਘ ਢੇਸੀ, ਜਸਵਿੰਦਰ ਸਿੰਘ ਮਾਡਰਨ ਸਟੂਡੀਓ ਵਾਲੇ, ਐਸ.ਐਮ.ਸੀ ਮੈਂਬਰ, ਸੰਜੀਵ ਕੁਮਾਰ, ਅਮਨਦੀਪ ਸਿੰਘ, ਰਾਕੇਸ਼ ਰਾਣੀ, ਗਗਨਦੀਪ ਕੌਰ, ਅੰਜਨਾ, ਅਨੀਤਾ, ਸਤਿੰਦਰ ਕੌਰ, ਨੀਰਜ ਕੁਮਾਰੀ ਸਟੇਟ ਐਵਾਰਡੀ, ਸੁਮਨ ਰਾਣੀ, ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ |
ਪਿਛਲੀ ਖ਼ਬਰ ਦੀਖਿਆ ਦਿਵਸ ਮਨਾਇਆ ਅਗਲੀ ਖ਼ਬਰ ਵੇਈਾ ਦੇ ਗੰਦੇ ਪਾਣੀ ਤੋਂ ਪਿੰਡ ਚੇਤਾ ਦੇ ਲੋਕ ਪ੍ਰੇਸ਼ਾਨ - ਸੁਖਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।