ਕਟਾਰੀਆਂ, 19 ਫਰਵਰੀ (ਪ੍ਰੇਮੀ ਸੰਧਵਾਂ)-ਉੱਘੇ ਖੇਡ ਪ੍ਰਮੋਟਰ ਤੇ ਗਰੀਬਾਂ ਦੇ ਸੱਚੇ ਹਮਦਰਦ ਬਲਵੀਰ ਸਿੰਘ ਬੈਂਸ ਵਾਸੀ ਘੁੰਮਣ ਵਲੋਂ ਗੁਰੂ ਰਵਿਦਾਸ ਜੀ ਨਾਮਲੇਵਾ ਸੰਗਤਾਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਕੋਹੜ ਰੂਪੀ ਬਿਮਾਰੀ ਤੋਂ ਦੂਰ ਰੱਖਣ ਲਈ ਗੁਰੂ ਰਵਿਦਾਸ ਜੀ ਦੀ ਯਾਦ 'ਚ ਕਰਵਾਏ ਗਏ ਪੇਂਡੂ ਖੇਡ ਮੇਲੇ ਦੌਰਾਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਸ੍ਰੀਮਤੀ ਕਮਲਜੀਤ ਕੌਰ ਬੰਗਾ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਡੇ ਭਾਜੀ ਬਲਵੀਰ ਸਿੰਘ ਬੀਰਾ ਘੁੰਮਣ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਜਾਂਦੇ ਖੇਡ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਬਲਵੀਰ ਸਿੰਘ ਬੀਰਾ ਵਰਗੇ ਵੀਰ ਅਤੇ ਉਨ੍ਹਾਂ ਦੇ ਪਰਿਵਾਰ ਵਾਂਗ ਹਰ ਕੋਈ ਖੇਡ ਮੇਲੇ ਕਰਵਾਉਂਣ ਦਾ ਯਤਨ ਕਰੇ ਤਾਂ ਪੰਜਾਬ ਦੀ ਨਸ਼ਿਆਂ ਵਿੱਚ ਡੁੱਬ ਕੇ ਬਰਬਾਦ ਹੋ ਰਹੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ | ਕਮਲਜੀਤ ਬੰਗਾ ਤੇ ਸਰਪੰਚ ਸ੍ਰੀਮਤੀ ਬਿਮਲਾ ਦੇਵੀ ਬੰਗਾ ਨੇ ਸਭ ਸੰਗਤਾਂ ਨੂੰ ਹੱਥ ਜੋੜ ਕੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦੀਆਂ ਨਸ਼ਿਆਂ ਦੇ ਘੁਣ ਨਾਲ ਬਰਬਾਦ ਹੋ ਰਹੀਆਂ ਜੜ੍ਹਾਂ ਨੂੰ ਸੁਰਜੀਤ ਰੱਖਣ ਲਈ ਵੱਧ ਤੋਂ ਵੱਧ ਖੇਡ ਮੇਲੇ ਕਰਵਾਏ ਜਾਣ |