19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਿਆਣ ਗੋਤ ਦੀਆਂ ਸਤੀਆਂ 'ਤੇ ਮੇਲਾ 18 ਨੂੰ

ਅਜੀਤ ਡੈਸਕ 10-03-2026
ਮਜਾਰੀ/ਸਾਹਿਬਾ, 9 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸਿਆਣ ਗੋਤ ਦੇ ਭਾਈਚਾਰੇ ਵਲੋਂ ਆਪਣੇ ਵੱਡੇ ਵਡੇਰਿਆਂ ਦੇ ਅਸਥਾਨ 'ਤੇ ਪਿੰਡ ਰੈਲਮਾਜਰਾ (ਨੇੜੇ ਰੋਪੜ) ਵਿਖੇ ਚੇਤ ਦੀ ਮੱਸਿਆ 'ਤੇ ਸਲਾਨਾ ਮੇਲਾ 18 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਜਗਦੀਸ਼ ਸਿੰਘ ਸਿਆਣ ਪਿੰਡ ਜੈਨਪੁਰ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸਤੀ ਮਾਤਾ ਦੀ ਪੂਜਾ ਅਰਚਨਾ ਹੋਵੇਗੀ ਤੇ ਝੰਡੇ ਚੜ੍ਹਾਉਣ ਦੀ ਰਸਮ ਕੀਤੀ ਜਾਵੇਗੀ | ਉਪਰੰਤ ਧਾਰਮਿਕ ਪ੍ਰੋਗਰਾਮ ਹੋਵੇਗਾ | ਸੰਗਤਾਂ ਵਾਸਤੇ ਲੰਗਰ ਲਗਾਇਆ ਜਾਵੇਗਾ | ਉਨ੍ਹਾਂ ਸਿਆਣ ਭਾਈਚਾਰੇ ਦੀਆਂ ਸੰਗਤਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਐੱਮ. ਬੀ. ਜੀ. ਸਰਕਾਰੀ ਕਾਲਜ ਪੋਜੇਵਾਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ ਅਗਲੀ ਖ਼ਬਰ ਬੀ. ਐੱਲ. ਐੱਮ. ਗਰਲਜ਼ ਕਾਲਜ ਵਿਖੇ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।