19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਟਾਲ ਮਜਾਰਾ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ 'ਆਪ' ਆਗੂ ਕਟਾਰੀਆ ਨੇ ਕੀਤੀ ਸ਼ਿਰਕਤ

ਅਜੀਤ ਡੈਸਕ 10-03-2026
ਸੜੋਆ, 9 ਮਾਰਚ (ਹਰਮੇਲ ਸਹੂੰਗੜਾ)-ਪਿੰਡ ਅਟਾਲ ਮਜਾਰਾ ਵਿਖੇ ਸਮੂਹ ਅੱੈਨ. ਆਰ. ਆਈ. ਵੀਰਾਂ ਵਲੋਂ ਪਿੰਡ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇਖਣ ਆਏ ਆਪ ਦੇ ਯੂਥ ਆਗੂ ਕਰਨਵੀਰ ਕਟਾਰੀਆ ਉਚੇਚੇ ਤੌਰ 'ਤੇ ਪਹੁੰਚੇ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰ ਰਹੀ ਹੈ, ਤਾਂ ਜੋ ਨੌਜਵਾਨ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇ ਸਕਣ | ਟੂਰਨਾਮੈਂਟ ਦੇ ਤੀਜੇ ਦਿਨ ਦੇ ਮੈਂਚਾਂ 'ਚ ਧਮਾਈ ਅਤੇ ਬਕਾਪੁਰ ਦੀਆਂ ਟੀਮਾਂ ਵਿਚਕਾਰ ਮੈਚ ਖੇਡਿਆ ਗਿਆ |
ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਪੰਚ ਹਰਪ੍ਰੀਤ ਕੌਰ, ਪੰਚ ਕੁਲਵਿੰਦਰ ਕੌਰ, ਆਸ਼ਾ ਰਾਣੀ ਪੰਚ, ਬਹਾਦਰ ਸਿੰਘ ਪੰਚ, ਲਖਵਿੰਦਰ ਸਿੰ ਘ ਪੰਚ, ਹਰਬੰਸ ਸਿੰਘ ਕਾਨੰੂਗੋ, ਮਨਜਿੰਦਰ ਸਿੰਘ ਪ੍ਰਧਾਨ, ਕੁਲਦੀਪ ਸਿੰਘ ਹੀਰ, ਬਲਜਿੰਦਰ ਸਿੰਘ ਦੀਪਾ, ਬਲਜਿੰਦਰ ਸਿੰਘ ਬੈਂਸ, ਪਿਆਰਾ ਸਿੰਘ ਬੈਂਸ, ਸਤਨਾਮ ਸਿੰਘ, ਜਸਬੀਰ ਸਿੰਘ, ਮਹਿੰਦਰ ਸਿੰਘ ਐੱਸ.ਐੱਚ.ਓ., ਗੁਰਮੇਲ ਸਿੰਘ ਅਟਵਾਲ, ਗੋਪਾਲ ਕਿ੍ਸ਼ਨ, ਮਾਸਟਰ ਰੇਵਲ ਸਿੰਘ, ਜਰਨੈਲ ਸਿੰਘ, ਗਗਨਪ੍ਰੀਤ ਸਿੰਘ, ਬਲਿਹਾਰ ਸਿੰਘ ਡੁਬਈ, ਗੁਰਵਿੰਦਰ ਸਿੰਘ ਕੈਨੇਡਾ, ਪਰਮਿੰਦਰ ਸਿੰਘ, ਕਰਨ ਅਟਵਾਲ, ਗੁਰਨਾਮ ਸਿੰਘ, ਅਰਮਾਨ ਅਟਵਾਲ, ਨਰੇਸ਼ ਕੋਛੜ, ਸੋਹਣ ਸਿੰਘ ਬੈਂਸ, ਦਿਲਾਵਰ ਸਿੰਘ ਦਾਵੀ, ਜੋਗਾ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ ਅਟਵਾਲ, ਸੁਰਿੰਦਰ ਸਿੰਘ ਬੈਂਸ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਹੋਏ ਖਿਡਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਹਾਈ ਸਕੂਲ ਮਹਾਲੋਂ ਵਿਖੇ ਪ੍ਰਵਾਸੀ ਭਾਰਤੀ ਤੇ ਪੰਚਾਇਤ ਦਾ ਕੀਤਾ ਸਨਮਾਨ ਅਗਲੀ ਖ਼ਬਰ ਹਲਟ ਦੌੜ 'ਚ ਲੱਖਾ ਸਿੰਘ ਪਾਲਦੀ ਦੀ ਬਲਦ ਜੋੜੀ ਜੇਤੂ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।