19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਕਰਾਨਾ ਸਮਾਗਮ ਅੱਜ

ਅਜੀਤ ਡੈਸਕ 10-03-2026
ਨਵਾਂਸ਼ਹਿਰ, 9 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਨੂੰ ਨਵਾਂਸ਼ਹਿਰ ਹਲਕੇ ਦਾ ਇੰਚਾਰਜ ਲਗਾਉਣ 'ਤੇ ਸ਼ੁਕਰਾਨਾ ਸਮਾਗਮ 10 ਮਾਰਚ ਨੂੰ ਕੀਤਾ ਜਾ ਰਿਹਾ ਹੈ | ਇਸ ਸਮਾਗਮ 'ਚ ਕਮਲ ਚੇਤਲੀ ਜ਼ਿਲ੍ਹਾ ਅਬਜਰਵਰ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਜਥੇਦਾਰ ਸ਼ੁਕਾਰ ਨੇ ਦੱਸਿਆ ਕਿ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਾਰਟੀ ਦੇ ਸਾਰੇ ਵਰਕਰਾਂ ਨੂੰ ਸੱਦਿਆ ਗਿਆ ਹੈ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਜਿੱਥੇ ਰੈਲੀਆਂ ਕਰਕੇ ਪੰਜਾਬ ਸਰਕਾਰ ਦੇ ਪੋਲ ਖੋਲੇ ਜਾ ਰਹੇ ਹਨ, ਉੱਥੇ ਇਸ ਸਮੇਂ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਵਿਸ਼ਵਾਸ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ |
ਪਿਛਲੀ ਖ਼ਬਰ ਪਿੰਡ ਮਜਾਰਾ ਨੌ-ਆਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਯਾਦਗਾਰੀ ਖੇਡ ਮੇਲੇ ਦੀ ਸ਼ੁਰੂਆਤ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।