ਉਸਮਾਨਪੁਰ, 30 ਮਾਰਚ (ਸੰਦੀਪ ਮਝੂਰ)-ਉਸਮਾਨਪੁਰ ਬਿਸਤ ਦੁਆਬ ਨਹਿਰ ਪੁਲ 'ਤੇ ਰਾਹੋਂ ਪੁਲਿਸ ਵਲੋਂ ਥਾਣਾ ਮੁਖੀ ਚੌਧਰੀ ਵਰਿੰਦਰ ਕੁਮਾਰ ਦੀ ਅਗਵਾਈ 'ਚ ਵਾਹਨਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਨੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਖ਼ਾਸ ਤੌਰ 'ਤੇ ਅਪੀਲ ਕੀਤੀ ਗਈ ਕਿ ਉਹ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਆਰ. ਸੀ., ਡਰਾਈਵਿੰਗ ਲਾਇਸੈਂਸ ਅਤੇ ਪ੍ਰਦੂਸ਼ਣ ਆਦਿ ਸਮੇਤ ਸਟਿੱਕਰ ਵਾਲੀਆਂ ਨੰਬਰ ਪਲੇਟਾਂ ਜ਼ਰੂਰ ਲਗਵਾਉਣ ਅਤੇ ਨਾਲ ਹੀ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ | ਇਸ ਮੌਕੇ ਪੁਲੀਸ ਵਲੋਂ ਅਧੂਰੇ ਕਾਗ਼ਜ਼ਾਤ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ | ਇਸ ਮੌਕੇ ਹੁਸਨ ਲਾਲ, ਹੌਲਦਾਰ ਰਾਮ ਪਾਲ ਸਮੇਤ ਪੁਲਿਸ ਮੁਲਾਜ਼ਮ ਹਾਜ਼ਰ ਸਨ |