19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼ਹੀਦ ਭਗਤ ਸਿੰਘ ਲੀਜੈਂਡਸ ਫੁੱਟਬਾਲ ਕਲੱਬ ਬਲਾਕ ਬੰਗਾ ਦਾ ਪਿੰਡ ਖਟਕੜ ਕਲਾਂ ਤੋਂ ਆਗਾਜ਼

ਅਜੀਤ ਡੈਸਕ 31-03-2026
ਨਵਾਂਸ਼ਹਿਰ, 30 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਲੀਜੈਡਸ ਫੁੱਟਬਾਲ ਕਲੱਬ ਬਲਾਕ ਬੰਗਾ ਦਾ ਆਗਾਜ਼ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਨੈਸ਼ਨਲ ਫੁੱਟਬਾਲਰ ਗਿਆਨ ਚੰਦ ਪਾਠਕ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਉਂਡੇਸ਼ਨ ਖਟਕੜ ਕਲਾਂ ਵਿਖੇ ਬੀਬੀ ਅਮਰ ਕੌਰ ਯਾਦਗਾਰੀ ਹਾਲ ਤੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਲੀਜੈਡਸ ਫੁੱਟਬਾਲ ਕਲੱਬ ਬਲਾਕ ਬੰਗਾ ਦਾ ਗਠਨ ਨੈਸ਼ਨਲ ਫੁੱਟਬਾਲਰ ਗਿਆਨ ਚੰਦ ਪਾਠਕ ਵਲੋਂ ਕੀਤਾ ਗਿਆ ਹੈ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਖੇਡਾਂ ਨਾਲ ਜੁੜੇ | ਇਸ ਮੌਕੇ ਰਿਟਾਇਰਡ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਿਰਪਾਲ ਸਿੰਘ ਝੱਲੀ ਮੁੱਖ ਮਹਿਮਾਨ ਰਹੇ ਉਨ੍ਹਾ ਵਲੋਂ ਕਲੱਬ ਨੂੰ 7500 ਰੁਪਏ ਦੀ ਸਹਾਇਤਾ ਦਿੱਤੀ ਗਈ | ਮੁੱਖ ਮਹਿਮਾਨ ਕਿਰਪਾਲ ਸਿੰਘ ਝੱਲੀ ਨੇ ਕਿਹਾ ਕਿ ਮੈਨੂੰ ਬੜੀ ਖੁਸ਼ੀ ਹੋਈ ਹੈ ਕਿ ਸਾਡੇ ਬੰਗਾ ਬਲਾਕ 'ਚ ਲੀਜੈਂਡਸ ਦੀ ਵੀ ਫੁੱਟਬਾਲ ਕਲੱਬ ਬਣੀਂ | ਮੇਰੀ ਵੀ ਕਾਫੀ ਸਮੇਂ ਤੋਂ ਦਿਲੀ ਇੱਛਾ ਸੀ ਕਿ ਮੈਂ ਰਿਟਾਇਰ ਹੋਣ ਤੋਂ ਬਾਅਦ ਇੱਕ ਫੁੱਟਬਾਲ ਕਲੱਬ ਬਣਾਵਾਂ ਤੇ ਮੇਰੀ ਇਸ ਦਿਲੀ ਇੱਛਾ 'ਤੇ ਨੈਸ਼ਨਲ ਫੁੱਟਬਾਲਰ ਗਿਆਨ ਚੰਦ ਪਾਠਕ ਨੇ ਫੁੱਲ ਚੜਾਏ ਹਨ | ਇਸ ਕਲੱਬ ਦੇ ਸਮੂਹ ਖਿਡਾਰੀ ਇਸ ਵਧੀਆ ਸੋਚ ਲਈ ਵਧਾਈ ਦੇ ਪਾਤਰ ਹਨ | ਮੈਂ ਕਲੱਬ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਮੈਂ ਇਸ ਕਲੱਬ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚੱਲਾਂਗਾ | ਇਸ ਮੌਕੇ ਗਿਆਨ ਚੰਦ ਪਾਠਕ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਲੀਜੈਂਡਸ ਫੁੱਟਬਾਲ ਕਲੱਬ ਬੰਗਾ ਬਲਾਕ ਦੀ ਪਹਿਲੀ ਮੀਟਿੰਗ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਸਾਡੀ ਕਲੱਬ ਸ਼ਹੀਦ ਦਾ ਆਸ਼ੀਰਵਾਦ ਲੈ ਕੇ ਉਨ੍ਹਾਂ ਦੇ ਲਏ ਹੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ | ਇਸ ਮੌਕੇ ਮੁੱਖ ਮਹਿਮਾਨ ਵਲੋਂ ਕਲੱਬ ਦੀ ਜਰਸੀ ਜਾਰੀ ਕੀਤੀ ਗਈ | ਕਲੱਬ ਦੇ ਸਮੂਹ ਖਿਡਾਰੀਆਂ ਵਲੋਂ ਜਿੱਥੇ ਮੁੱਖ ਮਹਿਮਾਨ ਕਿਰਪਾਲ ਸਿੰਘ ਝੱਲੀ ਨੂੰ ਕਲੱਬ ਦੀ ਜਰਸੀ ਨਾਲ ਸਨਮਾਨਿਤ ਕੀਤਾ ਗਿਆ ਉੱਥੇ ਉਨ੍ਹਾਂ ਦਾ ਇੱਥੇ ਪਹੁੰਚਣ 'ਤੇ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਪ੍ਰੋਫੈਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਫੁੱਟਬਾਲ ਨਾਲ ਜੁੜੇ ਹਨ ਜਿਸ ਦਾ ਵਰਨਣ ਉਹਨਾਂ ਨੇ ਆਪਣੀ ਕਿਤਾਬ ਫੁੱਟਬਾਲ ਦੇਂ ਅੰਗ-ਸੰਗ (ਸਵੈਜੀਵਨੀ) ਵਿੱਚ ਕੀਤਾ ਹੈ | ਉਨ੍ਹਾਂ ਦੀਆਂ ਦਿਲੀ ਭਾਵਨਾਵਾਂ ਬੰਗਾ ਬਲਾਕ ਫੁੱਟਬਾਲ ਕਲੱਬਾਂ ਨਾਲ ਜੁੜੀਆਂ ਹਨ | ਪ੍ਰੋਫੈਸਰ ਸਰਬਜੀਤ ਸਿੰਘ ਵਲੋਂ ਵੀ ਆਪਣੀ ਕਿਤਾਬ 'ਫੁੱਟਬਾਲ ਦੇਂ ਅੰਗ-ਸੰਗ' ਨਾਲ ਮੁੱਖ ਮਹਿਮਾਨ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਦੇ ਸੈਕਟਰੀ ਅਜੇ ਸਰੀਨ, ਅਵਤਾਰ ਸਿੰਘ ਦੋਲਤਪੁਰ, ਮਾਸਟਰ ਅਮਰਜੀਤ ਸਿੰਘ, ਜਸਵੀਰ ਸਿੰਘ ਨੌਰਾ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਸ਼ਿੰਦਾ ਸਿੰਘ, ਵਿਪਨ ਰਾਣਾ ਸ਼ੇਖੂਪੁਰ, ਗੁਰਨਾਮ ਸਿੰਘ ਗਾਮਾ ਆਦਿ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ |
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼:- ਅਧਿਆਪਕ ਤਲਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।