19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੁਰਦੁਆਰਾ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਅਰੰਭ

ਅਜੀਤ ਡੈਸਕ 31-03-2026
ਬੰਗਾ, 30 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਚਰਨ ਕੰਵਲ ਸਾਹਿਬ ਪਾ: ਛੇਵੀਂ ਜੀਦੋਵਾਲ-ਬੰਗਾ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਮਹਾਪੁਰਸ਼ਾਂ ਵਲੋਂ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸੇਵਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਆਰੰਭ ਕੀਤੀ ਗਈ | ਸੇਵਾ ਆਰੰਭ ਹੋਣ ਸਮੇਂ ਵਿਸ਼ੇਸ਼ ਤੌਰ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਹਾਜ਼ਰ ਹੋਏ | ਇਸ ਮੌਕੇ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਮੁੱਖ ਬੁਲਾਰਾ ਸ਼੍ਰੋਮਣੀ ਕਮੇਟੀ ਵੱਲੋਂ ਦੱਸਿਆ ਗਿਆ ਕਿ ਇਹ ਸੇਵਾ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵੱਲੋਂ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਕੀਤੀ ਜਾਵੇਗੀ | ਇਸ ਮੌਕੇ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਜਥੇਦਾਰ ਜੰਗ ਬਹਾਦਰ ਸਿੰਘ ਅੰਤਿ੍ਮ ਕਮੇਟੀ ਮੈਂਬਰ, ਸੰਤ ਬਾਬਾ ਗੁਰਬਚਨ ਸਿੰਘ ਪਠਲਾਵਾ, ਸੰਤ ਬਾਬਾ ਭਾਗ ਸਿੰਘ ਨਿਰਮਲ ਕੁਟੀਆ ਕਜਲਾ, ਸੰਤ ਬਾਬਾ ਕਸ਼ਮੀਰ ਸਿੰਘ ਦੁਸਾਂਝ ਖ਼ੁਰਦ, ਸੰਤ ਬਾਬਾ ਕਰਨੈਲ ਸਿੰਘ ਨੌਰਾ, ਸਤਨਾਮ ਸਿੰਘ ਲਾਦੀਆਂ, ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਮਨਜੀਤ ਸਿੰਘ ਸੇਠੀ, ਅਮਰਜੀਤ ਸਿੰਘ ਜੀਦੋਂਵਾਲ, ਲਖਬੀਰ ਸਿੰਘ ਜੀਦੋਂਵਾਲ, ਅਮਰੀਕ ਸਿੰਘ ਲੰਬੜਦਾਰ, ਪਿ੍ੰਸੀਪਲ ਰਣਜੀਤ ਸਿੰਘ, ਪਿ੍ੰਸੀਪਲ ਤਰਸੇਮ ਸਿੰਘ ਭਿੰਡਰ, ਹਰਦੀਪ ਸਿੰਘ ਕੋਟ ਰਾਂਝਾ, ਨਵਦੀਪ ਸਿੰਘ ਅਨੋਖਰੋਵਾਲ, ਗੁਰਦੀਪ ਸਿੰਘ ਸਾਬਕਾ ਸਰਪੰਚ, ਮਨਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ 8 ਤੋਂ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।