ਬੰਗਾ, 30 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ) - ਸ.ਪ੍ਰ.ਸ ਲਧਾਣਾ ਝਿੱਕਾ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਗ੍ਰੈਜੂਏਸ਼ਨ ਸੈਰਾਮਨੀ ਅਤੇ ਮੈਗਾ ਪੀ.ਟੀ.ਐਮ ਦੀ ਕਰਵਾਈ ਗਈ | ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦਾ ਨਤੀਜਾ ਐਲਾਨਿਆ ਗਿਆ | ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸੀ.ਐਚ.ਟੀ ਮੈਡਮ ਸ੍ਰੀਮਤੀ ਬਲਵੀਰ ਕੌਰ ਵੱਲੋਂ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸ਼੍ਰੀਮਤੀ ਕੰਚਨ ਬਾਲਾ ਵੱਲੋਂ ਸਕੂਲ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਪੜ੍ਹੀ ਗਈ | ਇਸ ਮੌਕੇ 'ਤੇ ਸਮੂਹ ਸਟਾਫ਼ ਬਲਵੀਰ ਚੰਦ, ਸੌਰਵ, ਮੈਡਮ ਸਰਬਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਅਰਸ਼ਦੀਪ ਕੌਰ, ਐਸ.ਐਮ.ਸੀ ਮੈਂਬਰ ਸਹਿਬਾਨ, ਮਿਡ-ਡੇ-ਮੀਲ ਵਰਕਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |