ਮਜਾਰੀ/ਸਾਹਿਬਾ, 30 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਪ੍ਰਾਇਮਰੀ ਸਕੂਲ ਚਣਕੋਈ ਵਿਖੇ ਮਾਪੇ-ਅਧਿਆਪਕ ਮਿਲਣੀ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਸਮੂਹ ਸਕੂਲ ਸਟਾਫ ਤੇ ਬੱਚਿਆਂ ਦੇ ਮਾਪਿਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਸਕੂਲ ਸਟਾਫ ਵਲੋਂ ਬੱਚਿਆਂ ਦਾ ਸਲਾਨਾ ਨਤੀਜਾ ਐਲਾਨਿਆਂ ਗਿਆ ਤੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁੱਖੀ ਸਤਵਿੰਦਰ ਕੌਰ ਨੇ ਬੱਚਿਆਂ ਦੇ ਮਾਪਿਆਂ ਤੇ ਪਿੰਡ ਦੇ ਪੰਤਵੰਤਿਆਂ ਦਾ ਧੰਨਵਾਦ ਕੀਤਾ ਗਿਆ ਤੇ ਸਕੂਲ ਵਿਚ ਬੱਚਿਆਂ ਨੂੰ ਮਿਲਦੀਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਇਸ ਮੌਕੇ ਮੈਡਮ ਰੁਚਿਕਾ, ਮੈਡਮ ਸਿਮਰਨ, ਸਰਪੰਚ ਊਸ਼ਾ ਰਾਣੀ, ਰਣਵੀਰ ਸਿੰਘ ਭੱਟੀ ਤੇ ਸੁਰਿੰਦਰਪਾਲ ਦੋਵੇਂ ਸਾਬਕਾ ਸਰਪੰਚ, ਲਲਿਤ ਕੁਮਾਰ, ਸਰੋਜ ਰਾਣੀ ਕਮੇਟੀ ਚੇਅਰਮੈਨ, ਕੁਲਜੀਤ ਸਿੰਘ, ਸਮੂਹ ਕਮੇਟੀ ਮੈਂਬਰ ਤੇ ਦਾਨੀ ਸੱਜਣ ਹਾਜ਼ਰ ਸਨ |