20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

ਅਜੀਤ ਡੈਸਕ 31-03-2026
ਕਟਾਰੀਆਂ, 30 ਮਾਰਚ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਤੇ ਜ਼ਿਲ੍ਹਾ ਕਿਸਾਨ ਆਗੂ ਕਮਲਜੀਤ ਬੰਗਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ਝੂਠ ਦੀ ਨੀਂਹ 'ਤੇ ਖੜ੍ਹੀ 'ਆਪ' ਸਰਕਾਰ ਨੂੰ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਉਣਗੇ, ਕਿਉਂਕਿ 'ਆਪ' ਨੇ ਲੋਕਾਂ ਨਾਲ ਵਾਅਦੇ ਤੇ ਦਾਅਵੇ ਬਹੁਤ ਕੀਤੇ, ਪਰ ਉਨ੍ਹਾਂ ਵਾਅਦਿਆਂ ਤੇ ਦਾਅਵਿਆਂ 'ਤੇ ਖਰੀ ਨਹੀ ਉਤਰੀ, ਕਿਉਂਕਿ ਸਰਕਾਰ ਨੇ ਸੂਬੇ ਦੀਆਂ ਔਰਤਾਂ ਨਾਲ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ | ਜਦ ਹੁਣ ਅਗਲੇ ਸਾਲ ਵਿਚ ਆ ਰਹੀਆਂ ਚੋਣਾਂ ਵਿਚ ਜਿੱਤ ਦੀ ਆਸ ਨਾਲ ਔਰਤਾਂ ਨੂੰ ਅਪ੍ਰੈਲ ਮਹੀਨੇ ਤੋਂ ਇਕ ਹਜ਼ਾਰ ਰੁਪਏ ਦੇਣ ਬਾਰੇ ਸੋਚ ਰਹੀ ਹੈ | ਕਮਲਜੀਤ ਬੰਗਾ ਨੇ ਕਿਹਾ ਕਿ ਜੇਕਰ ਸਰਕਾਰ ਸੂਬੇ ਦੀਆਂ ਔਰਤਾਂ ਪ੍ਰਤੀ ਹਮਦਰਦੀ ਜਿਤਾਉਣਾ ਚਾਹੁੰਦੀ ਹੈ ਤਾਂ ਸਰਕਾਰ ਪਿਛਲੇ 4 ਸਾਲਾਂ ਤੋਂ ਔਰਤਾਂ ਦੇ ਖਾਤਿਆਂ ਵਿੱਚ ਬਣਦੀ ਰਕਮ ਪਾਵੇ | ਕਿਉਂਕਿ ਔਰਤਾਂ ਦਾ 4 ਸਾਲਾਂ ਦੇ ਹਿਸਾਬ ਨਾਲ 48-48 ਹਜ਼ਾਰ ਰੁਪਏ ਮਾਣ ਭੱਤਾ ਬਣਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪਿਛਲੇ ਸਾਲਾਂ ਦਾ ਔਰਤਾਂ ਦਾ ਬਣਦਾ ਮਾਣ ਭੱਤਾ ਨਾ ਪਾਇਆ ਤਾਂ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਿੱਖਾ ਵਿਰੋਧ ਕਰੇਗੀ | ਇਸ ਮੌਕੇ ਸੁਰਿੰਦਰ ਕੁਮਾਰ, ਅਮਰਜੀਤ ਸਿੰਘ, ਪ੍ਰੇਮ ਲਾਲ, ਬਲਵੀਰ ਸਿੰਘ, ਵਿਜੇ ਪਾਲ ਸਿੰਘ, ਸੁਖਦੇਵ ਸਿੰਘ ਤੇ ਚੈਨ ਰਾਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਜ਼ ਵਿਚਾਲੇ ਮੁਕਾਬਲਾ ਅੱਜ <br/> ਅਗਲੀ ਖ਼ਬਰ ਤੇਲ ਕੀਮਤਾਂ ਚੜ੍ਹਣ ਕਾਰਨ ਸਟਾਰਮਰ ਦੀ ਊਰਜਾ ਕੰਪਨੀਆਂ ਨਾਲ ਐਮਰਜੈਂਸੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।